ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ
ਬਟਾਲਾ, 22 ਫਰਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਸ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਤੋਂ ਇੱਕ ਵਿਸ਼ੇਸ਼ ਰੈਲੀ ਕੱਢੀ ਗਈ । ਇਹ ਰੈਲੀ ਜ਼ਿਲ੍ਹੇ ਦੇ 19 ਸਿੱਖਿਆ ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕਰੇਗੀ।
ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।
ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼ ਵੱਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ।
ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਕੌਰ, ਜ਼ਿਲ੍ਹਾ ਕੋਆਡੀਨੇਟਰ ਗਗਨ ਦੀਪ ਸਿੰਘ, ਡੀ.ਐਮ. ਗੁਰਨਾਮ ਸਿੰਘ, ਹਰਪ੍ਰੀਤ ਸਿੰਘ ਭੱਟੀ, ਨਵਦੀਪ ਸਿੰਘ, ਜ਼ਿਲ੍ਹਾ ਕੋਆਡੀਨੇਟਰ ਲਖਵਿੰਦਰ ਸਿੰਘ, ਵਿਕਾਸ ਸ਼ਰਮਾਂ, ਸੁਖਮਨਜੀਤ ਸਿੰਘ, ਜੀਵਨ ਸਿੰਘ, ਚਰਨਜੀਤ ਸਿੰਘ, ਹਰਮਿੰਦਰ ਕੌਰ, ਅਮਨਦੀਪ ਕੌਰ, ਸ਼ਿਵਾਨੀ ਗੇਂਦ, ਰਾਜਬੀਰ ਕੌਰ, ਰਜਨੀ ਬਾਲਾ, ਸੁਖਮਨ ਬਾਲਾ, ਸੀਮਾ ਕੁਮਾਰੀ, ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...

COMMENTS