ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ : ਡਿਪਟੀ ਡੀ.ਈ.ਓ. ਬਲਬੀਰ ਸਿੰਘ
ਧਾਰੀਵਾਲ, 24 ਫਰਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਦੌਰਾਨ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀ ਦਾਖ਼ਲਾ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਣੀਆ ( ਧਾਰੀਵਾਲ ) ਵਿਖੇ ਦਾਖ਼ਲਾ ਕੰਪੇਨ ਵੈਨ ਦਾ ਪਹੁੰਚਣ ਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ , ਪ੍ਰਿੰਸੀਪਲ ਸੁਖਵੰਤ ਸਿੰਘ ਤੇ ਬਲਾਕ ਸਿੱਖਿਆ ਅਫ਼ਸਰ ਧਾਰੀਵਾਲ 1 ਨੀਰਜ ਕੁਮਾਰ ਵੱਲੋਂ ਸਵਾਗਤ ਕੀਤਾ । ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਇਹ ਰੈਲੀ 22,23 ਅਤੇ 24 ਫ਼ਰਵਰੀ ਤੱਕ ਤਿੰਨ ਦਿਨ ਜ਼ਿਲ੍ਹੇ ਦੇ 19 ਸਿੱਖਿਆ ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।
ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼ ਵੱਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ।
ਇਸ ਮੌਕੇ ਪ੍ਰਿੰਸੀਪਲ ਸੁਖਵੰਤ ਸਿੰਘ , ਜ਼ਿਲ੍ਹਾ ਮੀਡੀਆ ਕੋਆਡੀਨੇਟਰ ਗਗਨਦੀਪ ਸਿੰਘ, ਡੀ.ਐਮ. ਗੁਰਨਾਮ ਸਿੰਘ, ਜ਼ਿਲ੍ਹਾ ਕੋਆਡੀਨੇਟਰ ਲਖਵਿੰਦਰ ਸਿੰਘ, ਵਿਕਾਸ ਸ਼ਰਮਾਂ, ਸੁਖਮਨਜੀਤ ਸਿੰਘ ਕਾਹਲੋਂ ਸਕੂਲ ਦੀ ਮੀਚੀਆ ਕੋਆਰਡੀਨੇਟਰ ਪ੍ਰੀਤੀ ਭੱਲਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी गढ़वाल।। (सू०वि०)जिलाधिकारी मयूर दीक्षित ने शनिवार को विकासखंड थौलधार क्षेत्रांतर्गत कांगुड़ा नागराजा मंदिर का स्थलीय निरीक्षण किया। ...
-
----कल सुबह 4 बजे सायरन बजेगा और रात 10 बजे ब्लैकआउट हो जाएगा: डिप्टी कमिश्नर ----उपायुक्त ने कहा कि यह सिर्फ अभ्यास है, इससे डरने की जरूर...
-
डिप्टी कमिश्नर पठानकोट ने दिया शहर निवासियों को ज़रूरी निर्देश पठानकोट, 8 मई (दीपक महाजन)- श्री आदित्य उप्पल, डिप्टी कमिश्नर, पठानकोट ने ज...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी गढ़वाल (सू.वि.) आज शुक्रवार को जिलाधिकारी टिहरी गढ़वाल की अध्यक्षता में जिला स्तरीय समीक्षा समिति एवं जिला सलाहकार समिति की त्रैमासिक ...
-
खाद्य पदार्थों एवं अन्य आवश्यक वस्तुओं की जमाखोरी एवं कालाबाजारी के बारे में सूचना देने के लिए दिए गए मोबाइल नंबरों पर संपर्क किया जा सकता ...
-
टिहरी गढ़वाल।।(सू.वि.) जिलाधिकारी टिहरी मयूर दीक्षित की अध्यक्षता में मंगलवार को जिला दिव्यांग पुर्नवास केन्द्र टिहरी की जिला प्रबन्धन समित...
-
सोनभद्र। उ०प्र०उध्योग व्यापार प्रतिनिधि मण्डल के वरिष्ठ प्रदेश उपाध्यक्ष व प्रमुख व्यापारी रतनलाल गर्ग उम्र 82 का आज प्रातः 8.15 बजे स्वर्...
-
जौनपुर। थाना - मड़ियाहूं अंतर्गत नगर के खैरुद्दीनगंज मोहल्ले में स्थित भूमिधरी जमीन पर कुछ दबंगों द्वारा अवैध कब्जा किया जा रहा था सूचन...
-
थत्युड़।।(सू.वि.) मुख्य विकास अधिकारी डॉ.अभिषेक त्रिपाठी ने बुधवार को विभिन्न क्षेत्रों का स्थलीय निरीक्षण किया। राजकीय महाविद्यालय थत्यूड़ ...
COMMENTS