ਅੰਮ੍ਰਿਤਸਰ 3 ਮਾਰਚ (ਡਾ ਬਲਜੀਤ ਸਿੰਘ ਨੀਰਜ ,ਸ਼ਰਮਾ ਜਸਬੀਰ ਸਿੰਘ) ਇਟਲੀ ਦੀ ਨਿਓਸ ਏਅਰਲਾਈਨ 6 ਅਪਰੈਲ ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਹੀਂ ਜੋੜਨ ਜਾ ਰਹੀ ਹੈ। ਅੰਮ੍ਰਿਤਸਰ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ।ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ ਟੋਰਾਂਟੋ ਜਾਣ ਵਾਲੇ ਪੰਜਾਬੀਆਂ ਨੂੰ ਰਾਹਤ ਮਿਲੇਗੀ। ਅਮਰੀਕਾ ਤੋਂ ਫਲਾਈਂਗ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਨੇ ਦੱਸਿਆ ਕਿ ਨਿਓਸ ਏਅਰ ਨੇ ਦਸੰਬਰ 2022 ਵਿੱਚ ਮਿਲਾਨ ਮਾਲਪੈਂਸਾ ਤੇ ਅੰਮ੍ਰਿਤਸਰ ਵਿਚਕਾਰ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਏਅਰਲਾਈਨ ਨੇ ਕੋਵਿਡ ਦੌਰਾਨ ਪਹਿਲੀ ਵਾਰ ਸਤੰਬਰ 2021 ਵਿੱਚ ਇਟਲੀ ਤੇ ਅੰਮ੍ਰਿਤਸਰ ਵਿਚਕਾਰ ਚਾਰਟਰ ਸੇਵਾਵਾਂ ਸ਼ੁਰੂ ਕੀਤੀਆਂ ਸਨ। ਨਾਲ ਹੀ ਅੰਮ੍ਰਿਤਸਰ ਤੋਂ ਮਿਲਾਨ ਦੇ ਬਰਗਾਮੋ ਤੇ ਰੋਮ ਏਅਰਪੋਰਟ ਤੱਕ ਸਪਾਈਸਜੈੱਟ ਨੇ ਵੀ ਚਾਰਟਰ ਉਡਾਣਾਂ ਮਗਰੋਂ ਪਿਛਲੇ ਸਾਲ ਨਵੰਬਰ ਵਿੱਚ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਨਿਓਸ ਏਅਰਲਾਈਨ 6 ਅਪਰੈਲ ਤੋਂ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਨਿਊਯਾਰਕ ਲਈ ਹਰ ਵੀਰਵਾਰ ਨੂੰ ਉਡਾਣ ਭਰੇਗੀ, ਜੋ ਸਵੇਰੇ 3.15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਉਸੇ ਦਿਨ ਸਵੇਰੇ 8.20 'ਤੇ ਮਿਲਾਨ ਪਹੁੰਚੇਗੀ। ਇੱਥੇ ਯਾਤਰੀ ਲਗਪਗ 4 ਘੰਟੇ 10 ਮਿੰਟ ਰੁਕਣਗੇ, ਫਿਰ ਉਡਾਣ ਦੁਪਹਿਰ 12.30 ਵਜੇ ਰਵਾਨਾ ਹੋ ਕੇ ਬਾਅਦ ਦੁਪਹਿਰ 3 ਵਜੇ ਟੋਰਾਂਟੋ ਪਹੁੰਚੇਗੀ। ਟੋਰਾਂਟੋ ਦੇ ਪੀਅਰਸਨ ਏਅਰਪੋਰਟ ਤੋਂ ਇਹ ਉਡਾਣ ਵਾਪਸੀ ਲਈ ਹਰ ਵੀਰਵਾਰ ਸ਼ਾਮ 5 ਵਜੇ ਰਵਾਨਾ ਹੋਵੇਗੀ ਤੇ ਸ਼ੁੱਕਰਵਾਰ ਨੂੰ ਸਵੇਰੇ 6.50 ਵਜੇ ਮਿਲਾਨ ਪਹੁੰਚ ਕੇ 3 ਘੰਟੇ 10 ਮਿੰਟਾਂ ਬਾਅਦ ਸਵੇਰੇ 10 ਵਜੇ ਰਵਾਨਾ ਹੋਵੇਗੀ ਤੇ ਸ਼ੁੱਕਰਵਾਰ ਰਾਤ 9.15 ਵਜੇ ਅੰਮ੍ਰਿਤਸਰ ਪਹੁੰਚੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
नगर पालिका परिषद हाल बौराडी़ में मतगणना कार्मिकों को दिया गया प्रशिक्षण। टिहरी गढ़वाल।।(सू०वि०) नगर निकाय सामान्य निर्वाचन 2024-...
-
डीएम टिहरी मयुर दिक्षित एवं एसएसपी आयुष अग्रवाल ने सुरक्षा कार्मियों को किया ब्रीफ। टिहरी।। राज्य निर्वाचन आयोग के निर्देशों एव...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
राजस्थान की भरतपुर पुलिस को बड़ी सफलता हासिल हुई है. पुलिस ने एक ऐसे फ्रॉड को गिरफ्तार किया है, जो पपला गुर्जर गैंग का अहम सदस्य है. वो हरि...
-
लाना चैता : आज हिमाचल प्रदेश राज्य सहकारी बैंक की लाना चैता शाखा द्वारा, NABARD के सौजन्य से एक दिवसीय डिजिटल वित्तीय साक्षरता शिविर का आ...
-
टिहरी गढ़वाल।।(सू०वि०)सोमवार को जिलाधिकारी मयूर दीक्षित ने जिला सभागार नई टिहरी में जनता मिलन कार्यक्रम में दर्ज शिकायतों/अनुरोध पत्रों के म...
-
थौलधार।। उत्तराखंड के गांधी स्वर्गीय इंद्रमणी बडोनी के 98वें जन्मदिन के अवसर पर पीएमश्री जी आई सी मैंडखाल में सांस्कृतिक कार्यक्रम आयोजित कि...
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
COMMENTS