ਜੱਜ ਨਵਦੀਪ ਕੌਰ ਗਿੱਲ ਨੂੰ ਭੇਂਟ ਕੀਤਾ ਗਿਆ ਕਾਇਦਾ-ਏ-ਨੂਰ
ਗੁਰਦਾਸਪੁਰ 23 ਮਾਰਚ ( ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ-) ਜਗਤ ਪੰਜਾਬੀ ਸਭਾ ਕੈਨੇਡਾ ਦੀ ਸੂਬਾ ਇਕਾਈ ਵੱਲੋਂ ਪਿ੍ੰਸੀਪਲ ਡਾ: ਏਕਤਾ ਖੋਸਲਾ ਦੇ ਸਹਿਯੋਗ ਨਾਲ ਚੇਅਰਮੈਨ ਅਜੈਬ ਸਿੰਘ ਚੱਠਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਆਰ.ਆਰ.ਬਾਵਾ ਕਾਲਜ ਬਟਾਲਾ ਵਿਖੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਇਕ ਰੋਜ਼ਾ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਜਿਨਸੀ ਸ਼ੋਸ਼ਣ ਸਬੰਧੀ ਸੈਮੀਨਾਰ ਕਰਵਾਇਆ ਗਿਆ ।ਇਸ ਮੌਕੇ ਉਨ੍ਹਾਂ ਨਾਲ ਉਪ ਪ੍ਰਧਾਨ ਜਸਬੀਰ ਸਿੰਘ ਸਮਰਾ, ਜਨਰਲ ਸਕੱਤਰ ਪਵਨ ਭਾਰਦਵਾਜ, ਪੁਸ਼ਪਾ ਦੇਵੀ, ਸ਼ੈਲਜਾ ਕੁਮਾਰੀ ਅਤੇ ਰਣਜੀਤ ਕੌਰ ਆਦਿ ਹਾਜ਼ਰ ਸਨ।ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨਵਦੀਪ ਕੌਰ ਗਿੱਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ ਵੀ ਹਾਜ਼ਰ ਸਨ। ਉਨ੍ਹਾਂ ਦਾ ਸਵਾਗਤ ਕਾਲਜ ਪਿ੍ੰਸੀਪਲ ਡਾ: ਏਕਤਾ ਖੋਸਲਾ, ਜਗਤ ਪੰਜਾਬੀ ਸਭਾ ਦੇ ਪ੍ਰਧਾਨ ਮੁਕੇਸ਼ ਵਰਮਾ ਅਤੇ ਉਹਨਾਂ ਦੀ ਟੀਮ ਵੱਲੋਂ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ।
ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਸੀਜੇਐਮ ਨਵਦੀਪ ਕੌਰ ਗਿੱਲ ਨੇ ਜਿਨਸੀ ਸ਼ੋਸ਼ਣ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਆਪਣੇ ਨਾਲ ਹੋ ਰਹੇ ਸਰੀਰਕ ਸ਼ੋਸ਼ਣ ਦੇ ਸਬੰਧ ਵਿੱਚ ਤੁਰੰਤ ਕਾਨੂੰਨ ਦਾ ਸਹਾਰਾ ਲੈਣਾ ਚਾਹੀਦਾ ਹੈ ਕਿਉਂਕਿ ਅਦਾਲਤਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਹਨ। ਉਨ੍ਹਾਂ ਲੜਕੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਕਾਨੂੰਨਾਂ ਦੀ ਦੁਰਵਰਤੋਂ ਨਾ ਕਰਨ। ਇਸ ਮੌਕੇ ਪ੍ਰਧਾਨ ਮੁਕੇਸ਼ ਵਰਮਾ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਡੇਪੋ ਵਜੋਂ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਹਰੇਕ ਨੌਜਵਾਨ ਅਤੇ ਮੁਟਿਆਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਆਲੇ-ਦੁਆਲੇ ਦੇ ਨਸ਼ੇੜੀਆਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਲੈ ਕੇ ਜਾਵੇ ਤਾਂ ਜੋ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ।ਇਸ ਮੌਕੇ ਪੁਸ਼ਪਾ ਦੇਵੀ, ਗੌਰਵ ਸੈਲੀ ਅਤੇ ਰੈੱਡ ਕਰਾਸ ਸੁਸਾਇਟੀ ਦੀ ਵਿਸ਼ੇਸ਼ ਤੌਰ 'ਤੇ ਪਹੁੰਚੀ ਟੀਮ ਨੇ ਵੀ ਵਿਦਿਆਰਥਣਾਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੀਜੇਐਮ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨਵਦੀਪ ਕੌਰ ਗਿੱਲ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ।
ਜਗਤ ਪੰਜਾਬੀ ਸਭਾ ਦੀ ਟੀਮ ਵੱਲੋਂ ਜੱਜ ਨਵਦੀਪ ਕੌਰ ਗਿੱਲ, ਪ੍ਰਿੰਸੀਪਲ ਡਾ: ਏਕਤਾ ਖੋਸਲਾ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ ਨੂੰ ਯਾਦਗਾਰੀ ਚਿੰਨ੍ਹ ਅਤੇ ਕਾਇਦਾ-ਏ-ਨੂਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਵਿਭਾਗ ਦੇ ਮੁਖੀ ਲੱਕੀ ਸ਼ਰਮਾ ਨੇ ਕੀਤਾ। ਇਸ ਮੌਕੇ ਰਣਜੀਤ ਕੌਰ ਭੰਗਵਾ, ਸ਼ੈਲਜਾ ਕੁਮਾਰੀ, ਪੂਰਨ ਚੰਦ, ਯੋਗੇਸ਼ ਬੇਰੀ, ਜੋਤੀ ਕੁੰਡਲ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...
-
टिहरी गढ़वाल।।(सू.वि०)भगवान बदरी विशाल के अभिषेक एवं अखण्ड ज्योति हेतु नरेंद्रनगर टिहरी गढ़वाल स्थित राजमहल में पिरोया गया तिल का तेल। ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मुख्यमंत्री तीर्थ यात्रा योजना के तहत श्री आनंदपुर साहिब, नैना देवी, चिंतपूर्णी और ज्वालाजी के दर्शन के लिए श्रद्धालुओं की एक बस पठानकोट स...
-
डोबरा चांठी सेतु में हुआ सेतुबंध आसन। टिहरी।।(सू०वि०) राज्य स्थापना के रजत जयंती के उपलक्ष्य में आज शनिवार को डोबरा चांठी पुल क...

COMMENTS