ਸਾਥੀ ਅੰਮ੍ਰਿਤਪਾਲ ਸਬੰਧੀ ਕੋਈ ਵੀ ਜਾਣਕਾਰੀ ਹੋਣ ਤੋਂ ਕੀਤਾ ਇਨਕਾਰ
ਅੰਮ੍ਰਿਤਸਰ 12 ਅਪ੍ਰੈਲ ( ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ)
ਪੰਜਾਬ ਪੁਲੀਸ ਵੱਲੋਂ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਗ੍ਰਿਫ਼ਤਾਰ ਪਪਲਪ੍ਰੀਤ ਸਿੰਘ ਨੂੰ ਅੱਜ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ, ਜਿੱਥੇ ਪਹਿਲਾਂ ਹੀ ਅੱਠ ਸਿੱਖ ਨੌਜਵਾਨ ਐੱਨਐੱਸਏ ਤਹਿਤ ਬੰਦ ਹਨ।
ਪਪਲਪ੍ਰੀਤ ਸਿੰਘ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਨੇੜਲਾ ਸਾਥੀ ਹੈ। ਉਹ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਦੇ ਨਾਲ ਰੂਪੋਸ਼ ਸੀ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਪੰਜਾਬ ਪੁਲੀਸ ਨੇ ਉਸ ਨੂੰ ਬੀਤੇ ਕੱਲ੍ਹ ਇੱਥੇ ਕੱਥੂਨੰਗਲ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੰਜਾਬ ਪੁਲੀਸ ਦੀ ਟੀਮ ਅੱਜ ਤੜਕੇ ਉਸ ਨੂੰ ਹਵਾਈ ਜਹਾਜ਼ ਰਾਹੀਂ ਡਿਬਰੂਗੜ੍ਹ ਲਿਜਾਣ ਲਈ ਰਵਾਨਾ ਹੋਈ। ਉਨ੍ਹਾਂ ਨੇ ਇੱਥੋਂ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰੀ।
ਇਸ ਦੌਰਾਨ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਪਪਲਪ੍ਰੀਤ ਨੇ ਦੱਸਿਆ ਕਿ ਅੰਮ੍ਰਿਤਪਾਲ ਤੇ ਉਹ 28 ਮਾਰਚ ਤਕ ਇਕੱਠੇ ਸਨ ਅਤੇ ਫਿਰ ਵੱਖ ਹੋ ਗਏ। ਅੰਮ੍ਰਿਤਪਾਲ ਦੀ ਮੌਜੂਦਾ ਸਥਿਤੀ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ ਹੈ। ਅੰਮ੍ਰਿਤਪਾਲ ਸਿੰਘ ਦੇ ਆਤਮ-ਸਮਰਪਣ ਬਾਰੇ ਪੁੱਛਣ 'ਤੇ ਪਪਲਪ੍ਰੀਤ ਨੇ ਕਿਹਾ ਕਿ ਇਹ ਉਸ 'ਤੇ ਨਿਰਭਰ ਹੈ, ਇਸ ਸਬੰਧੀ ਉਸ ਨਾਲ ਕੋਈ ਗੱਲ ਨਹੀਂ ਹੋਈ। ਪਪਲਪ੍ਰੀਤ ਸਿੰਘ (40) ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਰੜੀ ਦਾ ਵਸਨੀਕ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੀ ਪਤਨੀ ਨੇ ਉਸ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕਰਨ ਦਾ ਵਿਰੋਧ ਕੀਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਉਸ ਨੇ ਦੇਸ਼ ਵਿਰੋਧੀ ਕੋਈ ਕੰਮ ਨਹੀਂ ਕੀਤਾ।
ਡਿਬਰੂਗੜ੍ਹ ਜੇਲ੍ਹ ਵਿੱਚ ਮੁਲਜ਼ਮਾਂ ਤੇ ਹੋਰਨਾਂ ਨੂੰ ਮਿਲੇ ਸ਼੍ਰੋਮਣੀ ਕਮੇਟੀ ਦੇ ਵਕੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲਾਂ ਦੀ ਤਿੰਨ ਮੈਂਬਰੀ ਟੀਮ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਮਿਲ ਕੇ ਆਈ ਹੈ। ਇਸ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਟੀਮ ਵੱਲੋਂ ਆਪਣੀ ਰਿਪੋਰਟ ਭਲਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣ ਮਗਰੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਹ ਸਾਰੇ ਠੀਕ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
टिहरी गढ़वाल।।बोर्ड परीक्षा का शतप्रतिशत परिणाम प्राप्त करने हेतु विगत वर्षों के पेपरों का पैकेज बनाकर विद्यार्थियों को अभ्यास करायें - डीएम...
-
अब पंचायतों में नहीं लटकेंगे विकास कार्य पंचायत के एक महीने तक काम शुरू न करने पर बीडीओ अपने स्तर पर शुरू करवाएंगे कार्य | शिमला। व्यवस्था प...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
टिहरी गढ़वाल।।(सू०वि०)सोमवार को जिलाधिकारी मयूर दीक्षित ने जिला सभागार नई टिहरी में जनता मिलन कार्यक्रम में दर्ज शिकायतों/अनुरोध पत्रों के म...
-
सांस्कृतिक कार्यक्रम की प्रस्तुति देने वाले छात्र छात्राओं को जिलाधिकारी द्वारा सम्मानित किया गया। टिहरी।। 76वें गणतंत्र दिवस क...
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
ਅੰਮ੍ਰਿਤਸਰ,27 ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ...
-
नगर में निकाली गई भव्य श्री साईं पालकी यात्रा, लगे श्री साईं नाथ के जयकारे - साईं पालकी को उठाने को हर कोई दिखा बेताब - पालकी यात्रा में भ...
-
अनुसूची समाज ने लिया संकल्प पुन: पीएम बनाने को - अजीत रावत सोनभद्र। भारतीय जनता पार्टी अनुसूचित जाति मोर्चा काशी क्षेत्र के प्रदेश व केंद्र...
COMMENTS