ਬਟਾਲਾ, 21 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਹਿਮਾਂਸੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਅਮੀਰ ਇਤਿਹਾਸਕ ਤੇ ਧਾਰਮਿਕ ਵਿਰਸੇ ਨੂੰ ਉਜਾਗਰ ਕਰਨ, ਸੰਭਾਲਣ ਅਤੇ ਪ੍ਰਚਾਰਨ ਦੇ ਉਦੇਸ਼ ਨਾਲ ‘ਵਿਰਸਾ ਦਰਸ਼ਨ’ ਮੁਫ਼ਤ ਬੱਸ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਅੱਜ ਬਟਾਲਾ ਤੋਂ ਵਿਸ਼ੇਸ ਬੱਸ ਚਲਾਈ ਗਈ, ਜਿਸ ਵਿੱਚ ਆਲ ਇੰਡੀਆ ਵੂਮੈਨ ਕਾਨਫਰੰਸ, ਬਟਾਲਾ ਦੇ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।
ਇਸ ਮੌਕੇ ਗੱਲ ਕਰਦਿਆਂ ਡਾ. ਸ਼ਾਇਰੀ ਭੰਡਾਰੀ,ਐਸਡੀਐਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਬਟਾਲਾ ਤੋਂ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਉਨਾਂ ਕਿਹਾ ਕਿ ‘ਵਿਰਸਾ ਦਰਸ਼ਨ’ਦਾ ਮੁੱਖ ਮੰਤਵ ਨੋਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਉਣਾ ਹੈ. ਜਿਸ ਮਕਸਦ ਨਾਲ ਹਰ ਹਫਤੇ ਬਟਾਲਾ ਤੇ ਗੁਰਦਾਸਪੁਰ ਤੋਂ ਵਿਸ਼ੇਸ ਮੁਫਤ ਬੱਸਾਂ ਚਲਾਈਆਂ ਜਾਂਦੀਆਂ ਹਨ।
‘ਵਿਰਸਾ ਦਰਸ਼ਨ’ ਦੌਰਾਨ ਵਿਦਿਆਰਥੀਆਂ ਨੇ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦੇ ਦਰਸ਼ਨ ਕੀਤੇ ਤੇ ਘੱਲੂਘਾਰਾ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੇਖੀ। ਉਪਰੰਤ ਕੈਸ਼ੋਪੁਰ ਛੰਬ ਗੁਰਦਾਸਪੁਰ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ ਵਿਖੇ ਜਾ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਦੇ ਦੂਰਬੀਨ ਰਾਹੀਂ ਦਰਸ਼ਨ ਕੀਤੇ ਗੁਰਦੁਆਰਾ ਸ੍ਰੀ ਚੋਹਲਾ ਸਾਹਿਬ ਅਤੇ ਮਿਰਜਾਜਾਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਰ ਦੇਖੀ।
‘ਵਿਰਸਾ ਦਰਸ਼ਨ’ ਦੋਰਾਨ ਸ਼ਾਮ ਵਾਪਸ ਬਟਾਲਾ ਪਰਤਨ ਉਪਰੰਤ ਵਿਦਿਆਰਥਣਾਂ ਕਿਰਨ ਮਰਵਾਹ, ਹਰਲਲੀਨ ਕੋਰ ਤੇ ਕਾਜਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ਼ੁਰੂ ਕੀਤੇ ਗਏ ਇਸ ਉਪਰਾਲੇ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਉਨਾਂ ਨੇ ਅੱਜ ਗੁਰਦਾਸਪੁਰ ਵਿਚਲੇ ਅਮੀਰ ਵਿਰਾਸਤ ਦੇ ਦਰਸ਼ਨ ਕੀਤੇ ਹਨ।
‘ਵਿਰਸਾ ਦਰਸ਼ਨ’ ਤਹਿਤ ਜੇਕਰ ਕਿਸੇ ਸਕੂਲ/ਕਾਲਜ ਦੇ ਵਿਦਿਆਰਥੀਆਂ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੀ ਅਮੀਰ ਵਿਰਾਸਤ ਦੇਖਣ ਲਈ ਮੁਫਤ ਬੱਸ ਯਾਤਰਾ ਕਰਨੀ ਹੋਵੇ ਤਾਂ ਉਹ ਹਰਜਿੰਦਰ ਸਿੰਘ ਕਲਸੀ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ ਦੇ ਮੋਬਾਇਲ ਨੰਬਰ 97800-13977 ’ਤੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਗਾਈਡ ਹਰਬਖਸ਼ ਸਿੰਘ, ਤੇ ਦਮਨਜੀਤ ਸਿੰਘ ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਮੋਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS