ਦੁਰਘਟਨਾਵਾਂ ਤੋਂ ਬਚਣ ਲਈ ਸੜਕੀ ਨਿਯਮਾਂ ਦਾ ਗਿਆਨ ਤੇ ਪਾਲਣਾ ਬੇਹੱਦ ਜ਼ਰੂਰੀ
ਬਟਾਲਾ, 22 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ) ਸ੍ਰੀ ਰਵਿੰਦਰ ਸਿੰਘ, ਡੀ.ਐਸ.ਪੀ ਟਰੈਫਿਕ ਪੁਲਿਸ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਟਰੈਫਕ ਪੁਲਿਸ ਵਲੋਂ ‘7ਵਾਂ ਯੂ.ਐਨ ਗਲੋਬਲ ਰੋਡ ਸੇਫਟੀ ਵੀਕ’ ਤਹਿਤ ਟਰੈਫਿਕ ਪੁਲਿਸ ਬਟਾਲਾ ਵਲੋਂ ਬਿਨਾਂ ਹੈਲਮਟ ਤੋਂ ਵਾਹਨ ਚਲ ਰਹੇੇ ਲੋਕਾਂ ਨੂੰ ਹੈਲਮਟ ਪਾਉਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਹੈਲਮਟ ਵੰਡੇ। ਇਸ ਮੌਕੇ ਮਨਜਿੰਦਰ ਸਿੰਘ ਮੁਨਸ਼ੀ ਟਰੈਫਿਕ ਪੁਲਿਸ ਬਟਾਲਾ ਵੀ ਮੋਜੂਦ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਦੇ ਮੰਤਵ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘7ਵਾਂ ਯੂ. ਐਨ ਗਲੋਬਲ ਸੜਕ ਸੁਰੱਖਿਆ ਹਫਤਾ’ ਮਨਾਇਆ ਜਾ ਰਿਹਾ ਹੈ, ਜਿਸ ਵਿਚ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਤਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਡੀ.ਐਸ.ਪੀ ਰਵਿੰਦਰ ਸਿੰਘ ਨੇ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਾਨੂੰ ਨਿਯਮਾਂ ਦਾ ਗਿਆਨ ਹੋਣਾ ਲਾਜ਼ਮੀ ਹੈ। ਨਿਯਮਾਂ ਦੇ ਗਿਆਨ ਹੋਣ ਦੇ ਨਾਲ—ਨਾਲ ਸਾਨੂੰ ਸੜਕ ’ਤੇ ਚੱਲਦੇ ਸਮੇਂ ਪਾਲਣਾ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਇਸ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਛੋਟੀ ਉਮਰੇ ਵਹੀਕਲ ਨਹੀਂ ਦੇਣਾ ਚਾਹੀਦਾ। ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਿਰਧਾਰਤ ਉਮਰ ਤੋਂ ਬਾਅਦ ਹੀ ਵਹੀਕਲ ਚਲਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੋਟਰ ਸਾਈਕਲ, ਐਕਟਿਵਾ ਆਦਿ ਚਲਾਉਣ ਸਮੇਂ ਹੈਲਮੇਟ ਦੀ ਵਰਤੋਂ ਲਾਜ਼ਮੀ ਬਣਾਉਣੀ ਚਾਹੀਦੀ ਹੈ ਇਸ ਨਾਲ ਜਿਥੇ ਨਿਯਮਾਂ ਦੀ ਪਾਲਣਾ ਹੁੰਦੀ ਹੈ, ਉਥੇ ਜਾਨੀ ਨੁਕਸਾਨ ਹੋਣ ਤੋਂ ਵੀ ਬਚਤ ਹੁੰਦੀ ਹੈ। ਉਨਾਂ ਕਿਹਾ ਕਿ ਸੜਕ ’ਤੇ ਚਲਦੇ ਸਮੇਂ ਸਾਈਨ ਬੋਰਡਾਂ ਦੀ ਵੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਕਾਰ ਜਾਂ ਚਾਰ ਪਹੀਆ ਵਾਹਨ ਆਦਿ ’ਤੇ ਚੱਲਦੇ ਸਮੇਂ ਸੀਟ ਬੈਲਟ ਦੀ ਵਰਤੋਂ ਵੀ ਜ਼ਰੂਰ ਕੀਤੀ ਜਾਵੇ। ਇਸ ਤੋਂ ਇਲਾਵਾ ਆਪਣੇ ਵਹੀਕਲ ਦੀ ਸਪੀਡ ਦੀ ਸੀਮਾ ਵੀ ਹਦਾਇਤਾਂ ਮੁਤਾਬਕ ਹੋਣੀ ਚਾਹੀਦੀ ਹੈ ਤੇ ਵਹੀਕਲ ਤੇਜ਼ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...

COMMENTS