ਵਿਧਾਨ ਸਭਾ ਹਲਕਾ ਬਟਾਲਾ ਅੰਦਰ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 27 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ) ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸਿੱਖਿਆ ਦੇ ਪੱਧਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਅੰਦਰ ਦਰਪੇਸ਼ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਤਹਿਤ ਬਟਾਲਾ ਦੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ, ਹੈੱਡਮਾਸਟਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਤੇ ਸੈਂਟਰ ਮੁੱਖ ਅਧਿਆਪਕਾਂ ਨਾਲ ਸਥਾਨਕ ਸਰਕਾਰੀ ਕੰਨਿਆ ਸਸਸ ਸਕੂਲ ਧਰਮਪੁਰਾ ਕਾਲੋਨੀ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਅਮਰਜੀਤ ਸਿੰਘ ਭਾਟੀਆ ਜਿਲਾ ਸਿੱਖਿਆ ਅਫਸਰ (ਪ/ਸ) ਤੇ ਪਿ੍ਰੰਸੀਪਲ ਬਲਵਿੰਦਰ ਕੋਰ ਵੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਦੀ ਮੀਟਿੰਗ ਕਰਨ ਦਾ ਮੁੱਖ ਮੰਤਵ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਅਤੇ ਵਿਦਿਆਰਥੀਆਂ ਨੂੰ ਹੋਰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਮੇਤ ਵੱਖ–ਵੱਖ ਪਹਿਲੂਆਂ ਸਬੰਧੀ ਵਿਚਾਰ ਚਰਚਾ ਕਰਕੇ ਉੁਨਾਂ ਦੇ ਹੱਲ ਲਈ ਵਿਸ਼ੇਸ ਰਣਨੀਤੀ ਉਲੀਕਣਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਦੇ ਖੇਤਰ ਵਿਚ ਸੂਬੇ ਨੂੰ ਦੇਸ਼ ਵਿੱਚੋਂ ਮੋਹਰੀ ਬਣਾਉਣ ਲਈ ਲਗਾਤਾਰ ਸਫਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬੋਰਡ ਦੇ 10ਵੀਂ ਅਤੇ ਬਾਹਰਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ ਹਨ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਸਾਰੇ ਸਕੂਲਾਂ ਅੰਦਰ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਉਹ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ ਅਤੇ ਹਰ ਬੱਚੇ ਨੂੰ ਸਿੱਖਿਆ ਮਿਲ ਸਕੇ, ਇਸ ਲਈ ਉਹ ਦ੍ਰਿੜ ਸੰਕਲਪ ਹਨ।
ਇਸ ਮੌੇਕੇ ਸਕੂਲ ਅਧਿਕਾਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀਆਂ ਦਰਪੇਸ਼ ਮੁਸ਼ਕਿਲਾਂ ਹੱਲ ਕਰਨ ਅਤੇ ਸਕੂਲਾਂ ਦੇ ਸਰਬਪੱਖੀ ਵਿਕਾਸ ਕਰਨ ਲਈ ਮੀਟਿੰਗ ਕੀਤੀ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਿਆਉਣ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।
ਇਸ ਮੌਕੇ ਹਰਪ੍ਰੀਤ ਸਿੰਘ ਮਾਨ, ਨਵਦੀਪ ਸਿੰਘ, ਯਸ਼ਪਾਲ ਚੌਹਾਨ, ਤਿਲਕ ਰਾਜ, ਗੁਰਪ੍ਰੀਤ ਸਿੰਘ ਰਾਜੂ ਗਿੱਲ, ਲੈਕ ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਜੀ.ਏ, ਪਰਮਿੰਦਰ ਸਿੰਘ ਸੈਣੀ, ਪਿ੍ਰੰਸੀਪਲ ਅਨਿਲ ਸ਼ਰਮਾ, ਪਿ੍ਰੰਸੀਪਲ ਜਤਿੰਦਰ ਮਹਾਜਨ, ਪਿ੍ਰੰਸੀਪਲ ਸੁਨੀਤਾ ਸ਼ਰਮਾ, ਪਿ੍ਰੰਸੀਪਲ ਪਰਮਜੀਤ ਕੋਰ, ਪਿ੍ਰੰਸੀਪਲ ਸੁਖਵੰਤ ਕੋਰ, ਪਿ੍ਰੰਸੀਪਲ ਤਜਿੰਦਰ ਕੋਰ, ਬੀਪੀਈਓ ਬਟਾਲਾ –1 ਜਸਵਿੰਦਰ ਸਿੰਘ, ਸੁਲੱਖਣ ਸਿੰਘ ਸੈਣੀ, ਭੁਪਿੰਦਰ ਸਿੰਘ, ਸ੍ਰੀਮਤੀ ਹਰਪ੍ਰੀਤ ਕੋਰ, ਚਰਨਜੀਤ ਕੋਰ ਤੇ ਨਵਦੀਪ ਕੋਰ ਸਮੇਤ ਬਟਾਲਾ ਬਲਾਕ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਮੁਖੀ ਹਾਜਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...

COMMENTS