ਪੰਜਾਬ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਲਏ ਫੈਸਲਿਆਂ ਤੋਂ ਲੋਕ ਖੁਸ਼
ਬਟਾਲਾ, 25 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ) ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ’ਤੇ ਮੱਧ ਪ੍ਰਦੇਸ਼ ਦੇ ਲੋਕ ਵੀ ਪ੍ਰਭਾਵਿਤ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਉਨਾਂ ਦੀ ਇਸੇ ਸਾਲ ਮੱਧ ਪ੍ਰਦੇਸ਼ ਰਾਜ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣ ਲਈ ਲਈ ਸਹਿ ਪ੍ਰਭਾਰੀ ਵਜੋਂ ਡਿਊਟੀ ਲਗਾਈ ਹੈ ਅਤੇ ਉਨਾਂ ਵਲੋਂ ਗਵਾਲੀਅਰ ਵਿਖੇ ਆਪ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਚੋਣ ਰਣਨੀਤੀ ਉਲੀਕੀ ਜਾ ਰਹੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਗਵਾਲੀਅਰ ਵਾਸੀ ਆਮ ਆਦਮੀ ਪਾਰਟੀ ਵਲੋਂ ਆਮ ਲੋਕਾਂ ਦੇ ਹਿੱਤ ਵਿੱਚ ਕੀਤੇ ਫੈਸਲਿਆਂ ਤੋਂ ਕਾਫੀ ਪਫਭਾਵਿਤ ਹਨ ਅਤੇ ਮੱਧ ਪ੍ਰਦੇਸ ਵਿੱਚ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀਆਂ ਨੀਤੀਆਂ ਤੋਂ ਖੁਸ਼ ਹੋ ਕਿ ਹੀ ਜਲੰਧਰ ਵਾਸੀਆਂ ਨੇ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਸੀ, ਜਿਸ ਨੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪ ਪਾਰਟੀ ਦਾ ਮੁੱਢ ਬੰਨ ਦਿੱਤਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਲਏ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ, ਸਕੂਲ ਆਫ ਐਮੀਨੈੱਸ ਖੋਲ੍ਹੋ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ 29000 ਤੋਂ ਵੱਧ ਸਰਕਾਰੀ ਨੋਕਰੀਆਂ ਦਿੱਤੀਆਂ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕੀਤੇ, ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ‘ਖੇਡਾਂ ਵਤਨ ਪੰਜਾਬ’ ਦੀਆਂ ਕਰਵਾਈਆਂ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ, ਕਣਕ ਤੇ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ, ਚੁਕਾਈ ਤੇ ਅਦਾਇਗੀ ਕੀਤੀ, ਖੇਤੀਬਾੜੀ ਨੀਤੀ ਬਣਾਉਣ ਲਈ ਕਿਸਾਨਾਂ ਦੇ ਸੁਝਾਅ ਲਏ, ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੇ ਦੁੱਖ ਤਕਲੀਫਾਂ ਦੂਰ ਕਰਨੀਆਂ ਅਤੇ ਇਸ ਤਰਾਂ ਦੇ ਕਈ ਹੋਰ ਲੋਕ ਹਿੱਤ ਲਈ ਕੰਮ ਕੀਤੇ ਗਏ ਹਨ। ਉਨਾਂ ਕਿਹਾ ਕਿ ਆਪ ਪਾਰਟੀ ਨੇ ਦੂਜੀਆਂ ਰਵਾਇਤੀ ਪਾਰਟੀਆਂ ਤੋਂ ਹੱਟ ਕੇ ਕੰਮ ਕੀਤਾ ਤੇ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਈ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS