ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਇਆ ਵਿਸ਼ੇਸ਼ ਸ਼ਹੀਦੀ ਸਮਾਗਮ
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਨੂੰ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ
ਗੁਰਦਾਸਪੁਰ, 30 ਜੂਨ (ਨੀਰਜ ਸ਼ਰਮਾ, ਜਸਬੀਰ ਸਿੰਘ) - ਸੰਨ 1746 ਨੂੰ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕਰਵਾਇਆ ਗਿਆ। ਇਸ ਸ਼ਹੀਦੀ ਸਮਾਗਮ ਵਿੱਚ ਸ੍ਰੀ ਬ੍ਰਮ ਸ਼ੰਕਰ ਜਿੰਪਾ, ਕੈਬਨਿਟ ਮੰਤਰੀ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਸ੍ਰੀ ਰਮਨ ਬਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਏ.ਡੀ.ਸੀ. ਸ੍ਰੀ ਤਜਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਪੀ. ਪ੍ਰਿਥੀਪਾਲ ਸਿੰਘ, ਤਹਿਸੀਲਦਾਰ ਸ੍ਰੀ ਜਗਤਾਰ ਸਿੰਘ, ਉੱਘੇ ਜਨਤਕ ਆਗੂ ਸ. ਗੁਰਦਪੀ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਇਲਾਕੇ ਦੀ ਸੰਗਤ ਹਾਜ਼ਰ ਸੀ।
ਸ਼ਹੀਦੀ ਸਮਾਗਮ ਦੌਰਾਨ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦਾ ਜਾਪ ਕੀਤਾ ਗਿਆ ਅਤੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ 18ਵੀਂ ਸਦੀ ਦੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਉੱਪਰ ਸਾਨੂੰ ਹਮੇਸ਼ਾਂ ਮਾਣ ਰਹੇਗਾ। ਉਨ੍ਹਾਂ ਕਿਹਾ ਬਹਾਦਰ ਸੂਰਬੀਰਾਂ ਨੇ ਧਰਮ ਹੇਤ ਆਪਣੇ ਆਪ ਨੂੰ ਨਿਛਾਵਰ ਤਾਂ ਕਰ ਦਿੱਤਾ ਪਰ ਉਨ੍ਹਾਂ ਨੇ ਜ਼ਾਲਮ ਮੁਗਲ ਹਕੂਮਤ ਦੀ ਈਨ ਬਿਲਕੁਲ ਨਾ ਮੰਨੀ। ਸ੍ਰੀ ਜਿੰਪਾ ਨੇ ਕਿਹਾ ਕਿ ਆਪਣੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਹੈ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਅੱਜ ਜੋ ਵਿਸ਼ੇਸ਼ ਸ਼ਹੀਦੀ ਸਮਾਗਮ ਕਰਾ ਕੇ ਛੋਟੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਰਿਹਾ ਹੈ ਇਹ ਸ਼ਲਾਘਾਯੋਗ ਉਪਰਾਲਾ ਹੈ।
ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦਾ ਰੱਖ-ਰਖਾਵ ਬਹੁਤ ਵਧੀਆ ਢੰਗ ਨਾਲ ਕੀਤਾ ਜਾ ਰਿਹਾ ਹੈ, ਜਿਸ ਲਈ ਉਹ ਪ੍ਰਬੰਧਕਾਂ ਨੂੰ ਵਧਾਈ ਦਿੰਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਜਿੰਪਾ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਛੋਟਾ ਘੱਲੂਘਾਰਾ ਸਮਾਰਕ ਨੂੰ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਹਨੂੰਵਾਨ, ਤਿਬੱੜ ਅਤੇ ਤੁਗਲਵਾਲ ਪਿੰਡਾਂ ਦੇ ਸੀਵਰੇਜ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰ ਕਰਨ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦਾ ਕਾਹਨੂੰਵਾਨ ਸ਼ਹੀਦੀ ਸਮਾਰਕ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ। ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਸਵਰਗੀ ਪਿਤਾ ਸ. ਸੇਵਾ ਸਿੰਘ ਸੇਖਵਾਂ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਸ਼ਹੀਦੀ ਯਾਦਗਾਰ ਨੂੰ ਸਥਾਪਤ ਕਰਨ ਵਿੱਚ ਉਨ੍ਹਾਂ ਦਾ ਵਿਸ਼ੇਸ਼ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਸਮਾਰਕ ਛੋਟਾ ਘੱਲੂਘਾਰਾ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਹੈ ਅਤੇ ਇਸ ਸਮਾਰਕ ਜਰੀਏ ਨੌਜਵਾਨ ਪੀੜ੍ਹੀ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਜਾਣ ਰਹੀ ਹੈ।
ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵੀ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਅਖੀਰ ਵਿੱਚ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਮਿਊਜ਼ੀਅਮ ਦੀ ਸ਼ਹੀਦੀ ਗੈਲਰੀ, ਫ਼ਤਹਿ ਬੁਰਜ਼ ਅਤੇ ਲਾਇਬ੍ਰੇਰੀ ਦੇ ਦਰਸ਼ਨ ਵੀ ਕੀਤੇ। ਇਸ ਮੌਕੇ ਉਨ੍ਹਾਂ ਨੇ ਛੋਟੇ ਘੱਲੂਘਾਰੇ ੳੱਪਰ ਬਣੀ ਦਸਤਾਵੇਜੀ ਫਿਲਮ ਵੀ ਦੇਖੀ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ ਢਿਲੋਂ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਐਕਸੀਅਨ ਜਤਿੰਦਰ ਮੋਹਨ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਸਾਬਕਾ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਐਕਸੀਅਨ ਬਲਦੇਵ ਸਿੰਘ, ਐਸ.ਡੀ.ਓ ਨਿਰਮਲ ਸਿੰਘ, ਲਵਜੀਤ ਸਿੰਘ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਹਰਚਰਨ ਸਿੰਘ ਕੰਗ, ਹਰਮਨਪ੍ਰੀਤ ਸਿੰਘ, ਗਾਇਡ ਦਮਨਜੀਤ ਸਿੰਘ, ਆਪ ਆਗੂ ਪਰਮਜੀਤ ਸਿੰਘ ਸੋਹਲ, ਹਰਜੀਤ ਸਿੰਘ ਟਿੱਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
વંદે માતરમ ગારીયાધાર બંધ તાજેતરમાં ધંધુકામાં બનેલ ઘટના નરાધમો દ્વારા થયેલ હિંદુ કિશનભાઈ ભરવાડ ની હત્યા સંદર્ભે આજ રોજ તા-31/01/202...
-
घोरावल। राजकीय आईटीआई कॉलेज,विसुंधरी, घोरावल में शनिवार को आयोजित एक कार्यक्रम में 101 प्रशिक्षणार्थियों को टेबलेट/स्मार्टफोन वितरित किया ...
-
Hello Friends, Pragati Media's Astrology Institute team is such a team that works with astrology and in conjunction with science. You m...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...

COMMENTS