ਅੰਮ੍ਰਿਤਸਰ,28 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਤੇ ਮੈਂਬਰ ਜ਼ਿਲ੍ਹਾ ਸਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾਰਾ ਚੰਦ ਭਗਤ ਨੇ ਲਿਖਤੀ ਪ੍ਰੈੱਸ ਨੋਟ ਜਾਰੀ ਕਰਦਿਆ ਦੱਸਿਆ ਕਿ ਕੇਂਦਰ ਸਰਕਾਰ ਦੀ ਤਰਜ਼ ਤੇ ਪੰਜਾਬ ਸਰਕਾਰ ਵੱਲੋਂ ਕਾਮਿਆਂ ਦੀ ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਵਿਰੁੱਧ ਕੀਤੇ ਸਰਕੂਲਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਕੀਤੀ ਹੈ।ਬਸਪਾ ਆਗੂ ਨੇ ਦੱਸਿਆ ਕਿ ਦੇਸ ਆਜ਼ਾਦ ਹੋਣ ਤੋਂ ਪਹਿਲਾਂ ਮਜ਼ਦੂਰਾ ਕੋਲੋਂ ਚੌਵੀ ਘੰਟੇ ਕੰਮ ਲਿਆ ਜਾਂਦਾ ਸੀ ਅਤੇ ਸਰਮਾਏਦਾਰਾਂ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੀ ਪੂਰੀ ਮਿਹਨਤ ਵੀ ਨਹੀਂ ਸੀ ਮਿਲਦੀ ਇਥੋਂ ਤੱਕ ਕਿ ਮਹਿਲਾਵਾਂ ਨੂੰ ਆਪਣੇ ਬੱਚਿਆਂ ਨੂੰ ਦੁੱਧ ਪਿਲਾਉਣ ਦਾ ਵੀ ਸਮਾਂ ਨਹੀਂ ਸੀ ਦਿੱਤਾ ਜਾਂਦਾ। ਮਜ਼ਦੂਰ ਜਥੇਬੰਦੀਆਂ ਨੇ ਇਕੱਠੇ ਹੋ ਸੰਸਾਰ ਭਰ ਦੇ ਮਈ ਦਿਵਸ ਦੇ ਮਹਾਨ ਸ਼ਹੀਦਾ ਵੱਲ਼ੋਂ ਬੰਧੂਆਂ ਮਜ਼ਦੂਰੀ ਤੋਂ ਮੁਕਤੀ ਪਾਉਣ ਲਈ ਲੜੇ ਲੰਬੇ ਅਤੇ ਸਿਰੜੀ ਸੰਘਰਸ਼ ਦੀ ਇੱਕ ਅਹਿਮ ਪ੍ਰਾਪਤੀ ਸੀ,ਜਿਸ ਦੀ ਵਿਰਾਸਤ ਦੇ ਰੂਪ ਵਿੱਚ ਰਾਖੀ ਕਰਨੀ ਸਾਡੀ ਅਹਿਮ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਪੱਖੀ ਸਰਕਾਰਾਂ ਵੱਲੋ ਮਹਾਨ ਸ਼ਹੀਦਾ ਵੱਲੋਂ ਖੂਨ ਦੇ ਕੇ ਕੀਤੀਆ ਪ੍ਰਾਪਤੀਆਂ ਨੂੰ ਇੱਕ ਇੱਕ ਕਰਕੇ ਖੋਹਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੱਕੇ ਰੋਜ਼ਗਾਰ ਦਾ ਭੋਗ ਪਾਉਣ, ਘੱਟੋ-ਘੱਟ ਉਜਰਤ ਦੇ ਕਾਨੂੰਨ ਨੂੰ ਬੇਅਸਰ ਬਣਾਉਣ,ਪੈਨਸ਼ਨਰੀ ਸੇਵਾ ਦੇ ਲਾਭ ਖੋਹਣ,ਜਥੇਬੰਦੀਆ ਬਣਾਉਣ ਅਤੇ ਸੰਘਰਸ਼ ਕਰਨ ਦੇ ਅਧਿਕਾਰ ਨੂੰ ਬੇਅਸਰ ਬਣਾਉਣ ਉਪਰੰਤ ਇਸ ਸਮੇਂ ਪੰਜਾਬ ਸਰਕਾਰ ਨੇ 8 ਘੰਟੇ ਦੇ ਕੰਮ ਦੀ ਦਿਹਾੜੀ ਤੇ ਵੀ ਕਾਰਪੋਰੇਟ ਦੀ ਲੁੱਟ ਨੂੰ ਤਿੱਖਾ ਕਰਨ ਲਈ ਵੱਡਾ ਧਾਵਾ ਬੋਲ ਦਿੱਤਾ ਹੈ।ਇਹ ਹਮਲਾ ਕੋਈ ਸਧਾਰਨ ਹਮਲਾ ਨਹੀਂ ਹੈ।ਉਕਤ ਬਸਪਾ ਆਗੂ ਨੇ ਸਰਕਾਰ ਤੋਂ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਮਜ਼ਦੂਰ ਮਾਰੂ 8 ਘੰਟੇ ਤੋਂ 12 ਘੰਟੇ ਦਿਹਾੜੀ ਕਰਨ ਵਾਲਾ ਨੋਟੀਫਿਕੇਸ਼ਨ ਰੱਦ ਨਾ ਕੀਤਾ ਤਾਂ ਬਹੁਜਨ ਸਮਾਜ ਪਾਰਟੀ ਪੰਜਾਬ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...

COMMENTS