ਅੰਮ੍ਰਿਤਸਰ,15 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਅੱਜ ਮਜੀਠਾ ਬਲਾਕ ਦਫ਼ਤਰ ਵਿੱਚ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਮਜ਼ਦੂਰ ਆਗੂ ਮਦਨਜੀਤ ਸਿੰਘ ਅਤੇ ਕਸ਼ਮੀਰ ਸਿੰਘ ਵੱਲੋਂ ਹਜਾਰਾ ਮਜ਼ਦੂਰਾਂ ਦੇ ਭਰਵੇਂ ਇਕੱਠ ਦੀ ਅਗਵਾਈ ਕਰਦਿਆਂ ਮਜ਼ਦੂਰ ਮੰਗਾਂ ਦੇ ਹੱਕ ਵਿੱਚ ਰੋਸ ਰੈਲੀ ਕੀਤੀ ਗਈ। ਰੈਲੀ ਵਿੱਚ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ
ਪ੍ਰਧਾਨ ਨਿਰਮਲ ਛੱਜਲਵੱਡੀ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬਲਬੀਰ ਸਿੰਘ ਝਾਮਕਾ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਬਲਾਕ ਅਧਿਕਾਰੀਆਂ ਵੱਲੋਂ ਹਰ ਪਿੰਡ ਵਿੱਚ ਮਨਰੇਗਾ ਦਾ ਰੋਜ਼ਗਾਰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਇਆ ਜਾਵੇ ਅਤੇ ਹਰ 15 ਦਿਨ ਬਾਅਦ ਮਜ਼ਦੂਰੀ ਦਾ ਭੁਗਤਾਨ ਕੀਤਾ ਜਾਵੇ, ਪੰਜਾਬ ਸਰਕਾਰ ਬੇਘਰਿਆਂ ਨੂੰ 5/5 ਮਰਲੇ ਦੇ ਪਲਾਟ ਦੇਣ, ਔਰਤਾਂ ਨੂੰ 1000 ਰੁਪਏ ਦੇਣ, ਬੁਢਾਪਾ ਅਤੇ ਵਿਧਵਾ ਪੈਨਸ਼ਨ 2500 ਰੁਪਏ ਕਰਨ, ਮਜ਼ਦੂਰਾਂ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਆਦਿ ਵਰਗੀਆਂ ਕੀਤੀਆਂ ਗਰੰਟੀਆ ਪੂਰੀਆਂ ਕਰੇ। ਆਗੂਆਂ ਨੇ ਭਗਵੰਤ ਮਾਨ ਸਰਕਾਰ ਦੀ ਅਲੋਚਨਾਂ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀਆਂ ਸਰਕਾਰਾਂ ਦੀ ਤਰਜ਼ ਉਪਰ ਜਨਤਾ ਨਾਲ ਝੂਠ ਦੀਆਂ ਗਰੰਟੀਆ ਕਰਕੇ ਵੋਟਾਂ ਦੀ ਠੱਗੀ ਮਾਰੀ ਹੈ। ਬੱਖਤਪੁਰਾ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿੱਚ ਜਿਸ ਪੱਧਰ ਉਪਰ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਹੈ, ਅਮਨ ਕਾਨੂੰਨ ਦੀ ਜ਼ੋ ਦੁਰਦਸ਼ਾ ਹੋ ਰਹੀ ਹੈ, ਇਸ ਤੋਂ ਜ਼ਾਹਰ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਘੋਰ ਨਿਕੰਮਾ ਅਤੇ ਤਜਰਬੇਹੀਣ ਮੁੱਖ ਮੰਤਰੀ ਹੈ। ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲੜਨ ਦੇ ਦਾਅਵੇ ਵੀ ਥੋਥੇ ਸਾਬਤ ਹੋਏ ਹਨ ਕਿਉਂਕਿ ਹਰ ਸਰਕਾਰੀ ਦਫਤਰ ਵਿਚ ਪਹਿਲਾਂ ਤੋਂ ਵੀ ਵਧੇਰੇ ਭਿਰਸ਼ਟਾਚਾਰ ਚੱਲ ਰਿਹਾ ਹੈ। ਸਰਕਾਰ ਦੇ ਮੰਤਰੀ, ਐਮ ਐਲ ਏਜ ਖੁਦ ਭ੍ਰਿਸ਼ਟਾਚਾਰ ਵਿੱਚ ਗਲਤਾਨ ਹਨ। ਇਸ ਮੌਕੇ ਬਚਨ ਸਿੰਘ ਪਾਖਰਪੁਰਾ,ਹੀਰਾ ਸਿੰਘ ਹਰੀਆਂ, ਕੁਲਜੀਤ ਕੌਰ ਅਜਾਇਬਵਾਲੀ, ਪਰਮਜੀਤ ਕੌਰ ਝੰਡੇ, ਕੰਵਲਜੀਤ ਕੌਰ ਕਾਦਰਬਾਦ, ਬਲਦੇਵ ਸਿੰਘ ਭੰਗਾਲੀ ਅਤੇ ਰਤਨ ਸਿੰਘ ਅਟਵਾਲ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...

COMMENTS