ਬਟਾਲਾ 22 ਸਤੰਬਰ (ਡਾ ਬਲਜੀਤ ਸਿੰਘ,ਨੀਰਜ ਸ਼ਰਮਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬਟਾਲਾ ਪੁੱਜਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਮੂਹ ਸੰਗਤ ਵੱਲੋਂ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਕਰ ਕੇ ਵੱਖ-ਵੱਖ ਪੜਾਵਾਂ 'ਤੇ ਭਰਵਾ ਸਵਾਗਤ ਕੀਤਾ ਗਿਆ।ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜੱਥੇਦਾਰ ਗੁਰਨਾਮ ਸਿੰਘ ਜੱਸਲ ਅਤੇ
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਇਆ ਗਿਆ ਮਹਾਨ ਨਗਰ ਕੀਰਤਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ, ਗੱਗੜ ਭਾਣਾ, ਬੁੱਟਰ, ਮਹਿਤਾ ਚੌਂਕ, ਵੈਰੋਨੰਗਲ, ਅਮੋਨੰਗਲ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਤੋਂ ਹੁੰਦਾ ਹੋਇਆ ਰਾਤ ਨੂੰ ਬਟਾਲਾ ਵਿਖੇ ਪੁੱਜਾ ਜਿਥੇੇ ਸੰਗਤ ਨੇ ਭਰਵਾ ਸਵਾਗਤ ਕੀਤਾ। ਨਗਰ ਕੀਰਤਨ ਦਾ ਡੀਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ, ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਸ੍ਰੀ ਹਰਗੋਬਿੰਦਪੁਰ ਅਮਰਪਾਲ ਸਿੰਘ, ਐੱਸਐੱਸਪੀ ਬਟਾਲਾ ਅਸ਼ਵਿਨੀ ਗੋਟਿਆਲ, ਐੱਸਡੀਐੱਮ ਬਟਾਲਾ ਸ਼ਾਇਰੀ ਭੰਡਾਰੀ, ਤਹਿਸੀਲਦਾਰ ਬਟਾਲਾ ਅਭਿਸ਼ੇਕ ਵਰਮਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ ਹਲਕਾ ਇੰਚਾਰਜ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਕੀਤਾ।
ਸੁਲਤਾਨਪੁਰ ਲੋਧੀ : ਇਸ ਤੋਂ ਪਹਿਲਾਂ ਵਿਆਹ ਪੁਰਬ ਸਬੰਧੀ ਬਾਰਾਤ ਰੂਪੀ ਨਗਰ ਕੀਰਤਨ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਬਾਬਾ ਨਾਨਕ ਦੀ ਬਾਰਾਤ ਸਰਬਤ ਦੇ ਭਲੇ ਦੀ ਅਰਦਾਸ ਦੇ ਬਾਅਦ ਰਵਾਨਾ ਹੋਈ। ਬਾਰਾਤ ਦਾ ਥਾਂ-ਥਾਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ। ਬਾਰਾਤ ’ਚ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਐੱਸਜੀਪੀਸੀ ਮੈਂਬਰ, ਧਾਰਮਿਕ ਜਥੇਬੰਦੀਆਂ ਦੇ ਆਗੂ, ਸਮਾਜ ਸੇਵਕ ਤੇ ਪ੍ਰਸਿੱਧ ਹਸਤੀਆਂ ਸਮੇਤ ਹਜ਼ਾਰਾਂ ਸੰਗਤਾਂ ਸ਼ਾਮਿਲ ਹੋਈਆਂ। ਹਾਲਾਂਕਿ ਨਗਰ ਕੀਰਤਨ ਤੈਅ ਸਮੇਂ ਤੋਂ ਥੋੜ੍ਹੀ ਦੇਰ ਨਾਲ ਰਵਾਨਾ ਹੋਇਆ ਪਰ ਇਸ ਦੇ ਬਾਵਜੂਦ ਸੰਗਤ ਦੇ ਉਤਸ਼ਾਹ ’ਚ ਕੋਈ ਕਮੀ ਨਹੀਂ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
जिला परिषद एवं पंचायत समिति आम चुनाव-2025 का कार्यक्रम जारी --- नामांकन के लिए विभिन्न स्थानों पर व्यवस्थाएँ की गईं पठानकोट, 1 दिसंबर, 20...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
जिला सड़क सुरक्षा समिति ने महत्वपूर्ण मुद्दों पर चर्चा की पठानकोट, 27 नवंबर (दीपक महाजन): पठानकोट की डिप्टी कमिश्नर की डॉ. पल्ल...
-
भाजपा के वरिष्ठ नेता रमेश दुबे ने जिला अस्पताल पहुंचकर कोविड-19 से पीड़ित मरीजों ओर उनके परिजनों से मिलकर उनके स्वास्थ्य के बारे में चर्चा...
-
अंतर्राष्ट्रीय योग दिवस पर अंचल राजगढ, उपसंच लाना चैता में विशेष कार्यक्रम: उपसंच लाना चैता के सभी आचार्य व ग्राम समिति व बच्चों ने सीखे यो...

COMMENTS