18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ
ਗੁਰਦਾਸਪੁਰ, 6 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ :) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵੋਟਰ ਸੂਚੀਆਂ ਦੀ ਸੁਧਾਈ
ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋੋਟਰ ਸੂਚੀਆਂ ਦੀ ਸੁਧਾਈ ਨੂੰ ਬਹੁਤ ਧਿਆਨ ਨਾਲ ਕੀਤਾ ਜਾਵੇ ਅਤੇ ਵੋਟਰ ਸੂਚੀਆਂ ਵਿੱਚ ਕੋਈ ਵੀ ਕਮੀ ਜਾਂ ਗਲਤੀ ਬਿਲਕੁਲ ਨਾ ਰਹਿਣ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਲੜਕੇ-ਲੜਕੀਆਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਜਾਂ 1 ਜਨਵਰੀ 2024 ਨੂੰ ਉਨ੍ਹਾਂ ਦੀ ਉਮਰ 18 ਸਾਲ ਹੋ ਜਾਣੀ ਹੈ ਉਨ੍ਹਾਂ ਸਾਰਿਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਇਸ ਲਈ ਕਾਲਜਾਂ, ਆਈ.ਟੀ.ਆਈਜ਼, ਬਹੁ-ਤਕਨੀਕੀ ਕਾਲਜਾਂ ਅਤੇ ਆਈਲਸ ਸੈਂਟਰਾਂ ਵਿੱਚ ਵੋਟਾਂ ਬਣਾਉਣ ਦੇ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ 'ਸਵੀਪ' ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਹੜੇ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਨਾਮ ਵੋਟਰ ਸੂਚੀਆਂ ਵਿੱਚੋਂ ਕੱਟ ਦਿੱਤੇ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਡਾਟੇ ਨਾਲ ਅਧਾਰ ਕਾਰਡ ਨੂੰ ਲਿੰਕ ਕਰਨ ਲਈ ਵੋਟਰਾਂ ਦੇ ਅਧਾਰ ਨੰਬਰ/ਡਾਟਾ ਇਕੱਤਰ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ 87.29 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ 100 ਫੀਸਦੀ ਪੂਰਾ ਕਰਨ ਲਈ ਹੋਰ ਯਤਨ ਕੀਤੇ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਜਿਨ੍ਹਾਂ ਵਿਅਕਤੀਆਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣੀਆਂ ਹਨ, ਉਹ ਤੁਰੰਤ ਆਪਣੀਆਂ ਵੋਟਾਂ ਬਣਵਾ ਲੈਣ। ਇਸਤੋਂ ਇਲਾਵਾ ਜੇਕਰ ਕਿਸੇ ਨੇ ਵੋਟਰ ਸੂਚੀ ਵਿੱਚ ਆਪਣੇ ਨਾਮ-ਪਤੇ ਦੀ ਕੋਈ ਤਬਦੀਲੀ ਕਰਨੀ ਹੈ ਜਾਂ ਆਪਣੀ ਵੋਟ ਤਬਦੀਲ ਕਰਵਾਉਣੀ ਹੈ ਤਾਂ ਉਹ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵੋਟਰ ਆਪਣੇ ਇਲਾਕੇ ਦੇ ਬੀ.ਐੱਲ.ਓ. ਜਾਂ ਸੈਕਟਰ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਅਰਵਿੰਦ ਕੁਮਾਰ, ਤਹਿਸੀਲਦਾਰ ਬਟਾਲਾ ਸ੍ਰੀ ਅਭਿਸ਼ੇਕ ਵਰਮਾਂ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
punjab
[Important News]$type=slider$c=4$l=0$a=0$sn=600$c=8
अधिक खबरे देखे .
-
भीलवाड़ा जिले की गंगापुर पुलिस द्वारा बड़ी कार्रवाई करते हुए विभिन्न जिलो में सोलर प्लॉटो में लगी लाखो की तांबे की केबिल चोरी की वारदाते क...
-
गंगापुर थाना क्षेत्र में आमली मार्ग पर हुआ हादसा, चीड़खेड़ा गांव निवासी 55 वर्षीय नारायण गाडरी की हुई मौत पुलिस ने मृतक का शव रखवाय...
-
विधायक लादू लाल पितलिया ने बताया माता-पिता के बाद गुरु ही वंदनीय "वर्तमान परिपेक्ष में भी गुरु का स्थान आदरणीय होता है माता-...
-
देवनारायण मित्र मंडल परबती गांव से श्री ढेलाना भेरूनाथ जी आमेट के पैदल यात्रा पर ढेलाना भेरुजी के धूमधाम से गांव में यात्रा निकाली गई फिर पर...
-
टिहरी जिले के शिक्षकों ने धरने के दौरान कहा कि मांगे न मानी तो सड़कों पर उतरेंगे शिक्षक। नरेंद्रनगर।। जिला टिहरी गढ़वाल के शिक्ष...
-
राजसमंद व भीलवाड़ा जिले की सीमा पर बसे मेवाड़ के प्रसिद्ध देवस्थल खजुरिया श्याम मंदिर पर शुक्रवार सुबह 5:15 बजे 60 घण्टे की अखंड रामधुन का...
-
जिलाधिकारी ने घनसाली बैठक में विभिन्न अधिकारियों को दिए निर्देश। टिहरी गढ़वाल।।जनपद टिहरी की तहसील घनसाली एवं बालगंगा के आपदाग्र...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
-
लखमनियास के रा. उ. प्रा. विद्यालय पर गुरुवार को शिक्षक दिवस के मौके पर शिक्षक दिवस मनाया गया। अध्यापक विकास दाधीच ने बताया कि आज सर्वप...
-
टिहरी गढ़़वाल।। जिलाधिकारी मयूर दीक्षित के दिशा-निर्देशन में जनपद को अनीमिया मुक्त करने हेतु स्वास्थ्य विभाग की टीमों ने 10 मई, 2024 से गांव-...
COMMENTS