ਬਟਾਲਾ 8 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) ਬਟਾਲਾ 'ਚ ਅੰਮ੍ਰਿਤਸਰ ਰੋਡ 'ਤੇ ਭਾਂਡੇ ਬਣਾਉਣ ਵਾਲੀ ਫੈਕਟਰੀ 'ਚ ਇੱਕ ਮਜ਼ਦੂਰ ਮਹਿਲਾ ਦੀ ਮੌਤ ਹੋ ਗਈ। ਦੱਸ ਦਈਏ ਕਿ ਮਸ਼ੀਨ ਵਿੱਚ ਫਸਣ ਨਾਲ 25 ਸਾਲਾ ਪ੍ਰਵਾਸੀ ਮਹਿਲਾ ਅਨੁਸ਼ਕਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ 'ਚ ਔਰਤ ਦੇ ਵਾਲ ਫਸ ਗਏ ਸਨ। ਮਜ਼ਦੂਰ ਮਹਿਲਾਂ ਨੂੰ ਕੱਢਣ ਦੌਰਾਨ ਉਹ ਮਸ਼ੀਨ ਨਾਲ ਟਕਰਾ ਗਈ।ਜਾਣਕਾਰੀ ਮਿਲਣ ਤੋਂ ਬਾਅਦ ਬਟਾਲਾ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।
ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ
ਮ੍ਰਿਤਕ ਮਹਿਲਾ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਅਨੁਸ਼ਕਾ ਦਾ ਵਿਆਹ ਕਈ ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਇੱਕ ਬੱਚੀ ਵੀ ਸੀ। ਉਸ ਦਾ ਪਤੀ ਉਸ ਨੂੰ ਛੱਡ ਗਿਆ ਸੀ। ਬੱਚੇ ਦੀ ਪਰਵਰਿਸ਼ ਕਰਨ ਲਈ ਉਹ ਬਟਾਲਾ ਵਿੱਚ ਅਮਿਤ ਹੋਮ ਦੇ ਭਾਂਡੇ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕਰਦੀ ਸੀ। ਮ੍ਰਿਤਕ ਮਹਿਲਾ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ, ਹੋਵੇਗੀ ਕਾਰਵਾਈ
ਉਥੇ ਹੀ ਫੈਕਟਰੀ 'ਚ ਜਾਂਚ ਲਈ ਪਹੁੰਚੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ਵਿੱਚ ਜੋ ਵੀ ਲਾਪਰਵਾਹੀ ਹੋਵੇਗੀ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਪੁਲਿਸ ਉਸ ਨੂੰ ਛੱਡੇਗੀ ਨਹੀਂ।
ਹੁਣ ਵੇਖਣ ਵਾਲੀ ਇਹ ਗੱਲ ਹੋਵੇਗੀ ਕਿ ਪੁਲਿਸ ਦੋਸ਼ੀ ਖਿਲਾਫ ਕੀ ਕਾਰਵਾਈ ਕਰਦੀ ਹੈ। ਮ੍ਰਿਤਕ ਮਜ਼ਦੂਰ ਦੇ ਪਰਿਵਾਰ ਨੂੰ ਮੁਆਵਜੇ ਵਜੋਂ ਫੈਕਟਰੀ ਕੀ ਮਦਦ ਕਰਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
COMMENTS