ਬਟਾਲਾ 29 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜਿਲ੍ਹਾ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਡਾਕਟਰ ਪਿਆਰਾ ਸਿੰਘ ਹੰਬੋਵਾਲ ਦੀ ਪ੍ਰਧਾਨਗੀ ਹੇਠ ਬਟਾਲਾ ਵਿਖੇ ਸਕਾਈ ਪ੍ਰੋ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਵਿਚਾਰ ਪ੍ਰਗਟ ਕਰਦਿਆਂ ਡਾ ਪਿਆਰਾ ਸਿੰਘ ਹੰਬੋਵਾਲ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ
ਚੋਣਾਂ ਵੇਲੇ ਝੂਠੇ ਲਾਰੇ ਲਾ ਕੇ ਹੁਣ ਆਰ ਐੱਮ ਪੀ ਡਾਕਟਰਾਂ ਦੇ ਮਸਲੇ ਨੂੰ ਅਣਗੌਲਿਆ ਕਰ ਰਹੀ ਹੈ। ਮਸਲੇ ਨੂੰ ਹੱਲ ਕਰਨ ਦੀ ਬਜਾਏ ਸਗੋਂ ਪਿੰਡਾਂ ਵਿੱਚ ਪ੍ਰੇਕਟਿਸ ਕਰ ਰਹੇ ਆਰ ਐਮ ਪੀ ਡਾਕਟਰਾਂ ਨੂੰ ਚੈਕਿੰਗ ਦੀ ਆੜ੍ਹ ਹੇਠ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਂਦੀ ਹੈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਕਿਲਾ ਲਾਲ ਸਿੰਘ ਚੇਅਰਮੈਨ ਡਾ ਗੁਰਨੇਕ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਭੁਪਿੰਦਰ ਸਿੰਘ ਗਿੱਲ ਨੇ ਸਰਕਾਰ ਦੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਉਂਦੀਆਂ ਚੋਣਾਂ ਤੋਂ ਪਹਿਲਾਂ ਪਹਿਲਾਂ ਸਾਡਾ ਮਸਲਾ ਹੱਲ ਨਾ ਕੀਤਾ ਤਾਂ ਪਿੰਡਾਂ ਅਤੇ ਕਸਬਿਆਂ ਵਿੱਚ ਇਹਨਾਂ ਦੇ ਉਮੀਦਵਾਰਾਂ ਦਾ ਸਖਤ ਵਿਰੋਧ ਕੀਤਾ ਜਾਵੇਗਾ । ਉਪਰੋਕਤ ਆਗੂਆਂ ਨੇ ਪੰਜਾਬ ਦੇ ਸਾਰੇ ਜੁਝਾਰੂ ਸਾਥੀਆਂ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਜ਼ੋਰਦਾਰ ਸ਼ੰਘਰਸ਼ ਲਈ ਤਿਆਰ ਰਹਿਣ। ਇਸ ਮੀਟਿੰਗ ਵਿੱਚ ਜਿਲ੍ਹਾ ਕੈਸ਼ੀਅਰ ਡਾ ਕਸ਼ਮੀਰ ਸਿੰਘ ਕਾਹਲਵਾਂ, ਮੀਤ ਪ੍ਰਧਾਨ ਡਾ ਸੰਤੋਖ ਰਾਜ,ਜਿਲ੍ਹਾ ਮੁੱਖ ਸਲਾਹਕਾਰ ਡਾ ਸੱਤਪਾਲ ਡਡਵਾ , ਸਹਾਇਕ ਸਲਾਹਕਾਰ ਡਾ ਜਗਜੀਵਨ ਭੁੰਬਲੀ, ਬਲਾਕ ਦੀਨਾਨਗਰ ਦੇ ਪ੍ਰਧਾਨ ਡਾ ਸ਼ਾਮ ਲਾਲ,ਬਲਾਕ ਧੰਦੋਈ ਦੇ ਪ੍ਰਧਾਨ ਡਾ ਕੁਲਦੀਪ ਸਿੰਘ ਬਲਾਕ ਕਲਾਨੌਰ ਦੇ ਪ੍ਰਧਾਨ ਡਾ ਭੁਪਿੰਦਰ ਸਿੰਘ, ਜਨਰਲ ਸਕੱਤਰ ਡਾ ਅਜੀਜ ਮਸੀਹ ਨੇ ਵੀ ਸੰਬੋਧਨ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS