ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ, ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ :- ਪ੍ਰਕਾਸ਼ ਜੋਸ਼ੀ
ਬਟਾਲਾ, 29 ਨਵੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ)
ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ
ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪ੍ਰਕਾਸ਼ ਜੋਸ਼ੀ ਨੇ ਬਟਾਲਾ ਵਿਖੇ ਅਰਬਨ ਅਸਟੇਟ ਨੇੜੇ ਅਤੇ ਮੁਰਗੀ ਮੁਹੱਲਾ ( ਚੰਦਰ ਨਗਰ ) ਵਿੱਚ ਰਹਿ ਰਹੇ ਸਕੂਲੋਂ ਵਿਰਵੇ ਬੱਚਿਆਂ ਦਾ ਸਰਵੇਖਣ ਕਰਨ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਹੇਠ ਸਕੂਲੋਂ ਵਿਰਵੇ ਬੱਚਿਆਂ ਲਈ ਡਰਾਪ ਆਊਟ ਕੇਸਾਂ ਨੂੰ ਖ਼ਤਮ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ 28 ਨਵੰਬਰ ਤੱਕ ਚਲਾਈ ਜਾ ਰਹੀ ਹੈ। ਇਸ ਅਧੀਨ 3 ਤੋਂ 19 ਸਾਲ ਦੇ ਉਨ੍ਹਾਂ ਬੱਚਿਆਂ ਨੂੰ ਦਾਖਲਾ ਕੀਤਾ ਜਾ ਰਿਹਾ ਹੈ ਜੋ ਕਿਸੇ ਕਾਰਨ ਆਪਣੀ ਮੁੱਢਲੀ ਸਿੱਖਿਆ ਪੂਰੀ ਨਹੀਂ ਕਰ ਸਕੇ। ਅੱਜ ਦੇ ਸਰਵੇਖਣ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਰਹਿ ਰਹੇ ਸਕੂਲੋਂ ਵਿਰਵੇ ਬੱਚਿਆਂ ਦੀ ਜਾਣਕਾਰੀ ਇਕੱਤਰ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਸਮੂਹ ਸਕੂਲੋਂ ਵਿਰਵੇ ਬੱਚਿਆਂ ਨੂੰ ਸਿੱਖਿਆ ਮੁਹਇਆ ਕਰਵਾਈ ਜਾ ਰਹੀ ਹੈ। ਖਾਸ ਕਰਕੇ ਇੱਟਾਂ ਦੇ ਭੱਠਿਆਂ ਤੇ ਕੰਮ ਕਰ ਰਹੇ ਮਜਦੂਰ ਅਤੇ ਪ੍ਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਵੀ ਲਾਜਮੀ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰ ਇਕ ਬੱਚੇ ਖਾਸ ਕਰਕੇ ਭੱਠਿਆਂ 'ਤੇ ਕੰਮ ਕਰਦੇ ਪਰਿਵਾਰਾਂ ਦੇ ਬੱਚੇ, ਪ੍ਰਵਾਸੀ ਮਜਦੂਰਾਂ ਦੇ ਪਰਿਵਾਰਾਂ ਦੇ ਗਲੀਆਂ ਵਿਚ ਖੇਡਦੇ ਬੱਚੇ ਸਕੂਲੋਂ ਵਿਰਵੇ ਬੱਚੇ, ਭਿਖਾਰੀਆਂ ਦੇ ਬੱਚੇ ਅਤੇ ਘੱਟ ਗਿਣਤੀ ਕਮਿਊਨਟੀ ਦੀਆਂ ਲੜਕੀਆਂ ਨੂੰ ਲਾਜਮੀ ਸਿੱਖਿਆ ਦੇਣ ਲਈ ਸਕੂਲਾਂ ਵਿੱਚ ਦਾਖਲ ਕੀਤਾ ਜਾ ਰਿਹਾ ਹੈ। ਸ੍ਰੀ ਜੋਸ਼ੀ ਨੇ ਅੱਗੇ ਦੱਸਿਆ ਕਿ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲ ਵਿੱਚ ਦੂਜਿਆਂ ਬੱਚਿਆਂ ਦੇ ਪੱਧਰ ਵਿੱਚ ਪਾਏ ਪਾੜੇ ਨੂੰ ਖਤਮ ਕਰਨ ਲਈ ਖਾਸ ਸਿਖਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀਆਂ ਅਤੇ ਲੋਕਲ ਅਧਿਕਾਰੀ ਸਪੈਸ਼ਲ ਟ੍ਰੇਨਿੰਗ ਦੇਣ ਵਾਲੇ ਬੱਚਿਆਂ ਦੀ ਸ਼ਨਾਖਤ ਕਰਨ ਉਪਰੰਤ ਸਪੈਸ਼ਲ ਟ੍ਰੇਨਿੰਗ ਦਿਵਾਉਣ ਲਈ ਯੋਗ ਲੋੜੀਂਦੇ ਪ੍ਰਬੰਧ ਕਰਨਗੇ। ਅਕਾਦਮਿਕ ਅਥਾਰਟੀ ਵਲੋਂ ਉਮਰ ਦੇ ਹਿਸਾਬ ਨਾਲ ਲੋੜੀਂਦਾ ਖਾਸ ਸਿੱਖਿਆ ਮਟੀਰਿਅਲ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਹ ਵੀ ਯਕੀਨੀ ਬਣਾਇਆ ਜਾ ਸਕੇਗਾ ਕਿ ਸ਼ਨਾਖਤ ਕੀਤੇ ਬੱਚੇ ਰੋਜਾਨਾ ਸਕੂਲ ਜਾਣ।
ਉਨਾਂ ਅੱਗੇ ਦੱਸਿਆ ਕਿ ਬੱਚਿਆਂ ਨੂੰ ਸਪੈਸ਼ਲ ਟ੍ਰੇਨਿੰਗ ਦੇਣ ਉਪਰੰਤ ਉਨਾਂ ਦੀ ਉਮਰ ਦੇ ਹਿਸਾਬ ਨਾਲ ਉਨਾਂ ਨੂੰ ਕਲਾਸ ਵਿੱਚ ਭੇਜਿਆ ਜਾਵੇਗਾ ਅਤੇ ਅਧਿਆਪਕ ਇਨਾਂ ਬੱਚਿਆਂ ਨੂੰ ਵਿਸ਼ੇਸ਼ ਧਿਆਨ ਦੇਣਗੇ ਤਾਂ ਕਿ ਉਹ ਕਲਾਸ ਵਿੱਚ ਪੜਦੇ ਦੂਜੇ ਬੱਚਿਆਂ ਦੇ ਬਰਾਬਰ ਰਲ ਸਕਣ।
ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਅਤੇ ਐਨਜੀਓ ਨੂੰ ਬੇਨਤੀ ਕੀਤੀ ਕਿ ਜੇਕਰ ਉਨ੍ਹਾਂ ਦੀ ਨਜ਼ਰ ਵਿੱਚ 3 ਤੋਂ 19 ਸਾਲ ਤੱਕ ਦਾ ਕੋਈ ਵੀ ਬੱਚਾ ਜੋ ਸਕੂਲੋਂ ਵਿਰਵਾ ਧਿਆਨ ਵਿੱਚ ਆਉਂਦਾ ਹੈ ਤਾਂ ਉਸਦਾ ਨਜ਼ਦੀਕੀ ਸਰਕਾਰੀ ਸਕੂਲ ਵਿੱਚ ਦਾਖਲਾ ਕਰਵਾਈਆ ਜਾਵੇ।ਇਸ ਮੌਕੇ ਡੀ.ਈ.ਓ. ਦਫ਼ਤਰ ਤੋਂ ਮੈਡਮ ਅਨੂ , ਪ੍ਰੀਤਿਕਾ, ਪਵਨ ਕੁਮਾਰ, ਗਗਨਦੀਪ ਸਿੰਘ , ਸੱਤਪਾਲ , ਬਲਾਕ ਦਫ਼ਤਰ ਤੋਂ ਮੈਡਮ ਹਰਵਿੰਦਰ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਲੈ ਸਕਣਗੇ ਭਾਗ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੈਕਸੀਨ ਦੀ ਪਹਿਲੀ ਡੋਜ ਜਾਂ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ...

COMMENTS