ਕਿਹਾ-ਜਿਸ ਤਰ੍ਹਾਂ ਭੰਡਾਰੀ ਮੁਹੱਲੇ ਦੇ ਵਸਨੀਕਾਂ ਨੇ ਕੂੜੇ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਪਿੱਟਸ ਬਣਾਉਣ ਵਿੱਚ ਸਹਿਯੋਗ ਕੀਤਾ, ਇਸੇ ਤਰ੍ਹਾਂ ਬਾਕੀ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ
ਸ਼ਹਿਰ ਨੂੰ ਸਾਫ਼- ਸੁਥਰਾ ਰੱਖਣ ਲਈ ਲੋਕ ਸਹਿਯੋਗ ਕਰਨ
ਬਟਾਲਾ, 5 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ ਭੰਡਾਰੀ ਮੁਹੱਲੇ ਵਿੱਚ ਬਣਿਆ ਸੈਨੀਟੇਸ਼ਨ ਪਾਰਕ ਲੋਕਾਂ ਨੂੰ ਸਪੁਰਦ ਕੀਤਾ ਗਿਆ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਕਾਰਪੋਰੇਸ਼ਨ-ਕਮ-ਐਸ.ਡੀ.ਐਮ ਬਟਾਲਾ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਭੰਡਾਰੀ ਮੁਹੱਲੇ ਦੇ ਵਸਨੀਕਾਂ ਨੇ ਕੂੜੇ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਪਿੱਟਸ ਬਣਾਉਣ ਵਿੱਚ ਸਹਿਯੋਗ ਕੀਤਾ ਸੀ ਤੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ਨੂੰ ਸੈਨੀਟੇਸ਼ਨ ਪਾਰਕ ਬਣਾ ਕੇ ਦਿੱਤਾ ਜਾਵੇਗਾ, ਜੋ ਅੱਜ ਸੈਨੀਟੇਸ਼ਨ ਪਾਰਕ ਮੁਹੱਲਾ ਵਾਸੀਆਂ ਨੂੰ ਸਪੁਰਦ ਕੀਤਾ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਕਿ ਜਿਸ ਤਰ੍ਹਾਂ ਭੰਡਾਰੀ ਮੁਹੱਲੇ ਦੇ ਵਸਨੀਕਾਂ ਨੇ ਕੂੜੇ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਪਿੱਟਸ ਬਣਾਉਣ ਵਿੱਚ ਸਹਿਯੋਗ ਕੀਤਾ, ਇਸੇ ਤਰ੍ਹਾਂ ਬਾਕੀ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ ਵੱਖਰਾ ਕਰਕੇ, ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾਂਦੀ ਹੈ। ਉਨਾ ਦੱਸਿਆ ਕਿ ਇਸ ਖਾਦ ਨੂੰ ਚੈੱਕ ਕਰਵਾਇਆ ਗਿਆ ਸੀ ਅਤੇ ਇਹ ਖਾਦ ਫਸਲਾਂ ਅਤੇ ਘਰੈਲੂ ਬਗੀਚੀ ਆਦਿ ਲਈ ਬਹੁਤ ਲਾਹੇਵੰਦ ਹੈ। ਉਨਾਂ ਦੱਸਿਆ ਕਿ ਪਿੱਟਸ ਬਣਾਉਣ ਨਾਲ ਕੋਈ ਸਮੈੱਲ (ਬਦਬੋਅ) ਨਹੀਂ ਆਉਂਦੀ ਹੈ ਬਲਕਿ ਵੇਸਟੇਜ਼ ਤੋਂ ਖਾਦ ਤਿਆਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ/ਲੋਕਾਂ ਨੂੰ ਇਹ ਖਾਦ ਮੁਫ਼ਤ ਦਿੱਤੀ ਜਾਵੇਗੀ।
ਉੁਨਾਂ ਅੱਗੇ ਦੱਸਿਆ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਮੰਤਵ ਨਾਲ ਅਤੇ ਘਰੋ-ਘਰੀ ਕੂੜਾ ਚੁੱਕਣ ਲਈ 70 ਟਰਾਈ ਸਾਈਕਲ ਅਤੇ 15 ਛੋਟੇ ਹਾਥੀ, ਨਗਰ ਨਿਗਮ ਨੂੰ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਕੂੜੇ ਦੇ ਢੇਰਾਂ ਨੂੰ ਚੁੱਕਣ ਵਿੱਚ ਹੋਰ ਤੇਜ਼ੀ ਆਈ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਬਟਾਲਾ ਸ਼ਹਿਰ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਪੂਰਨ ਸਹਿਯੋਗ ਕਰਨਾ ਚਾਹੀਦਾ ਹੈ।
ਇਸ ਮੌਕੇ ਗੱਲ ਕਰਦਿਆਂ ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਦੱਸਿਆ ‘ਮੇਰਾ ਕੂੜਾ ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਕੂੜੇ ਦੀ ਸਾਂਭ ਸੰਭਾਲ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਕੂੜੇ ਦੀ ਸੰਭਾਲ ਲਈ ਪਿੱਟਸ ਬਣਾਈਆਂ ਗਈਆਂ ਹਨ, ਜਿਸ ਵਿੱਚ ਖਾਦ ਤਿਆਰ ਕੀਤੀ ਜਾਂਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS