ਬਟਾਲਾ 3 ਦਸੰਬਰ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ )ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜਿਲ੍ਹਾ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਡਾਕਟਰ ਪਿਆਰਾ ਸਿੰਘ ਹੰਬੋਵਾਲ
ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਵਿਚਾਰ ਪ੍ਰਗਟ ਕਰਦਿਆਂ ਡਾ ਪਿਆਰਾ ਸਿੰਘ ਹੰਬੋਵਾਲ ਨੇ ਫਿਰੋਜਪੁਰ ਦਿਹਾਤੀ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਆ ਵੱਲੋਂ ਪਿੰਡਾਂ ਅਤੇ ਕਸਬਿਆਂ ਵਿੱਚ ਪਰੈਕਟਿਸ ਕਰ ਰਹੇ ਆਰ ਐਮ ਪੀ ਡਾਕਟਰ ਦੇ ਮਸਲੇ ਨੂੰ ਵਿਧਾਨ ਸਭਾ ਵਿਚ ਬੜੀ ਪ੍ਰੋੜਤਾ ਨਾਲ ਚੁੱਕਣ ਤੇ ਮੈਡੀਕਲ ਪ੍ਰੈਕਟੀਸਨਰਜ਼ ਐਸੋਸ਼ੀਏਸ਼ਨ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਡਾਕਟਰਾਂ ਵਲੋਂ ਵਿਧਾਇਕ ਦਹੀਆ ਦਾ ਧੰਨਵਾਦ ਕਰਦੇ ਹਾਂ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਕਿਲਾ ਲਾਲ ਸਿੰਘ , ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਭੁਪਿੰਦਰ ਸਿੰਘ ਗਿੱਲ, ਜ਼ਿਲ੍ਹਾ ਕੈਸ਼ੀਅਰ ਡਾ ਕਸ਼ਮੀਰ ਸਿੰਘ ਕਾਹਲਵਾਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਡਾ ਸੰਤੋਖਰਾਜ ਦੀਨਾਨਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹਨਾਂ ਆਰ ਐਮ ਪੀ ਡਾਕਟਰਾਂ ਨੇ ਸਿਹਤ ਵਿਭਾਗ ਦੀ ਹਰ ਮੁਹਿੰਮ ਵਿੱਚ ਆਪਣਾ ਵੱਧ ਚੜ ਕੇ ਯੋਗਦਾਨ ਪਾਇਆ ਹੈ ਭਾਵੇਂ ਓਹ ਪਲਸ ਪੋਲੀਓ ਹੋਵੇ ਭਾਵੇਂ ਕੋਵਿਡ ਵੈਕਸਿਨ ਮੁਹਿੰਮ ਹੋਵੇ ਇਸ ਤਰਾਂ ਦੀ ਕੋਈ ਵੀ ਮੁਹਿੰਮ ਇਹਨਾਂ ਡਾਕਟਰਾਂ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦੀ ਸੀ ਇਸੇ ਤਰ੍ਹਾਂ ਪੰਜਾਬ ਦੇ ਕਾਲੇ ਦੌਰ ਵਿੱਚ ਵਿਚ ਇਹਨਾਂ ਡਾਕਟਰਾਂ ਨੇ ਦੋਹਰੀ ਮਾਰ ਝੱਲ ਕੇ ਲੋਕਾਂ ਨੂੰ ਮੁਢੱਲੀਆਂ ਸਿਹਤ ਸਹੂਲਤਾਂ ਦੇਣ ਵਾਲੇ ਇਹਨਾਂ ਡਾਕਟਰਾਂ ਦੇ ਮਸਲੇ ਨੂੰ ਕਿਸੇ ਸਰਕਾਰ ਨੇ ਹੱਲ ਨਹੀਂ ਕੀਤਾ ਅਤੇ ਹੁਣੇ ਹੀ ਲੰਘੀ ਕਰੋਨਾ ਜਿਹੀ ਭਿਆਨਕ ਮਹਾਂਮਾਰੀ ਵਿੱਚ ਜਿੱਥੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਆਪਣੀ ਓ ਪੀ ਡੀ ਬੰਦ ਕਰ ਗਏ ਸਨ ਓਥੇ ਇਹ ਡਾਕਟਰ ਆਪਣੀਆਂ ਕੀਮਤੀ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਕੇ ਉਨ੍ਹਾਂ ਦੀਆਂ ਜਾਨਾ ਬਚਾਉਂਦੇ ਰਹੇ ਸਨ। ਚੋਣਾਂ ਦੌਰਾਨ ਬੜੀ ਆਸ ਨਾਲ਼ ਇਹਨਾਂ ਡਾਕਟਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵਿੱਚ ਵੱਧ ਚੜ੍ਹ ਕੇ ਮਦਦ ਕੀਤੀ ਸੀ ਅਤੇ ਸਰਕਾਰ ਬਣਨ ਲਈ ਯੋਗਦਾਨ ਪਾਇਆ ਹੁਣ ਏਹ ਡਾਕਟਰ ਵਿਧਾਇਕ ਦਹੀਆ ਵਾਂਗ ਹਰ ਵਿਧਾਇਕ ਅਤੇ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਸਾਡੇ ਮਸਲੇ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤਕ ਸਾਡੀ ਆਵਾਜ਼ ਪਹੁੰਚਾਉਣ ਤਾ ਜੋ ਇਹ ਮਸਲਾ ਹੱਲ ਹੋ ਸਕੇ ਅਤੇ ਇਹ ਡਾਕਟਰ ਬਿਨਾਂ ਕਿਸੇ ਮਾਨਸਿਕ ਦਬਅ ਦੇ ਆਪਣੀ ਪ੍ਰੇਕਟਿਸ ਕਰਕੇ ਅਪਣੇ ਬੱਚਿਆਂ ਦਾ ਪੇਟ ਪਾਲ ਸਕਣ। ਇਸ ਮੀਟਿੰਗ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਹੋਰ ਵੀ ਆਗੂ ਸ਼ਾਮਿਲ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
आजादी के 76 वें स्वतंत्रता दिवस के अवसर पर राजकीय इंटर कॉलेज मैंडखाल ने स्वतंत्रता दिवस का आयोजन किया है कार्यक्रम ...

COMMENTS