ਅੰਮ੍ਰਿਤਸਰ,6 ਜਨਵਰੀ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਅੱਜ ਮਜੀਠਾ ਬਲਾਕ ਦੇ ਪਿੰਡ ਪਾਖਰਪੁਰਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਇਲਾਕੇ ਦੇ ਸਰਗਰਮ ਕਿਸਾਨਾਂ ਦੀ
ਮੀਟਿੰਗ ਹਰਪ੍ਰੀਤ ਸਿੰਘ ਅਤੇ ਡਾਕਟਰ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਦਨਜੀਤ ਕਾਦਰਾਬਾਦ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਕਰਜ਼ੇ ਜਾਲ਼ ਚੋਂ ਕੱਢਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੀ ਪਿੱਠ ਪੂਰ ਰਹੀ ਹੈ। ਸਰਕਾਰ ਨੇ ਇੱਕ ਹੋਰ ਨਵਾਂ ਕਿਸਾਨ ਵਿਰੋਧੀ ਫ਼ੈਸਲਾ ਲੈਂਦਿਆਂ ਕਣਕ ਦੀ ਦਰਾਮਦ ਤੋਂ 400 ਰੁਪਏ ਡਿਊਟੀ ਘਟਾਂ ਦਿੱਤੀ ਹੈ ਜਿਸ ਦਾ ਸਿੱਧਾ ਅਸਰ ਕਣਕ ਦੀ ਫ਼ਸਲ ਸਮੇਂ ਘੱਟੋ ਘੱਟ ਸਮਰਥਨ ਮੁੱਲ ਲਾਗੂ ਕਰਨ ਤੇ ਪਵੇਗਾ। ਆਗੂਆਂ ਮਾਨ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਸਰਕਾਰ ਵੱਲੋਂ ਕੁਝ ਫ਼ਸਲਾਂ ਉਪਰ ਘੱਟੋ ਘੱਟ ਸਮਰਥਨ ਮੁੱਲ ਲਾਗੂ ਕਰਨ ਦੀ ਗਰੰਟੀ ਦਿੱਤੀ ਸੀ ਪਰ ਕਰੀਬ ਸਰਕਾਰ ਦੇ ਦੋ ਸਾਲ ਬੀਤ ਜਾਣ ਉਪਰੰਤ ਵੀ ਸਰਕਾਰ ਦਾਲਾਂ ਸਬਜ਼ੀਆਂ ਆਦਿ ਉਪਰ ਕੋਈ ਘੱਟੋ ਘੱਟ ਸਮਰਥਨ ਮੁੱਲ ਲਾਗੂ ਨਹੀਂ ਕਰ ਸਕੀ, ਸਰਕਾਰ ਹਰ ਖੇਤਰ ਵਿਚ ਫੇਲ ਸਾਬਤ ਹੋਈ ਹੈ, ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦੀ ਗਰੰਟੀ ਸਮੇਂਤ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ, ਵਿਧਵਾ ਅਤੇ ਬੁਢਾਪਾ ਪੈਨਸ਼ਨ ਵਿੱਚ ਵਾਧਾ ਅਤੇ ਮਜ਼ਦੂਰਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀਆਂ ਗਰੰਟੀਆ ਕੇਵਲ ਸ਼ੋਸ਼ੇਬਾਜੀਆਂ ਸਾਬਤ ਹੋਈਆਂ ਹਨ। ਸਰਕਾਰ ਦੀ ਇਸ ਕਾਰਗੁਜ਼ਾਰੀ ਨੂੰ ਦੇਖਦਿਆਂ ਪੰਜਾਬ ਦੀ ਜਨਤਾ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਟਿੰਗ ਵਿੱਚ ਜਗੀਰ ਸਿੰਘ ਅਬਦਾਲ, ਬਲਵਿੰਦਰ ਸਿੰਘ ਰੰਗੀਲਪੁਰ, ਗੁਰਸ਼ਰਨ ਸਿੰਘ, ਮੇਜ਼ਰ ਸਿੰਘ ਕਾਹਲੋ,ਬਚਨ ਸਿੰਘ ਅਤੇ ਮੇਵਾ ਸਿੰਘ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...

COMMENTS