ਸਕੂਲੀ ਪੜ੍ਹਾਈ ਤੋਂ ਬਾਅਦ ਵਿਦਿਆਰਥੀ ਆਪਣੇ ਖੇਤਰ ਦੀ ਚੋਣ ਸੋਚ ਸਮਝ ਕੇ ਕਰਨ:- ਪ੍ਰੋ ਜਸਬੀਰ ਸਿੰਘ
ਬਟਾਲਾ, 05 ਫਰਵਰੀ (ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਮਸਾਣੀਆਂ ਦੇ
ਪ੍ਰਿੰਸੀਪਲ ਰਾਕੇਸ਼ ਕੁਮਾਰ ਅਤੇ ਕੈਰੀਅਰ ਕੌਂਸਲਿੰਗ ਸੈਲ ਵੱਲ਼ੋਂ ਵਿਦਿਆਰਥੀਆਂ ਨੂੰ ਤਕਨੀਕੀ ਸਿਖਿਆ ਅਧੀਨ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਤੋਂ ਪਲੇਸਮੈਂਟ ਅਫਸਰ ਜਸਬੀਰ ਸਿੰਘ ਅਤੇ ਸਪੋਰਟਸ ਅਫਸਰ ਜਗਦੀਪ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦਾ ਆਉਣ ਵਾਲਾ ਭਵਿੱਖ ਅੱਜ ਦੀ ਉਹਨਾਂ ਦੀ ਕੀਤੀ ਗਈ ਚੋਣ ’ਤੇ ਨਿਰਭਰ ਕਰਦਾ ਹੈ ਅਤੇ ਇਸ ਲਈ ਸਕੂਲੀ ਪੜ੍ਹਾਈ ਤੋਂ ਬਾਅਦ ਉਹਨਾਂ ਨੂੰ ਆਪਣੇ ਖੇਤਰ ਦੀ ਚੋਣ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਪੋਲੀਟੈਕਨੀਕਲ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ ਅਤੇ ਪਿਛਲੇ ਸਾਲਾਂ ਵਿੱਚ ਜਿਆਦਾਤਰ ਵਿਦਿਆਰਥੀਆਂ ਨੂੰ ਕੋਰਸ ਦੇ ਆਖਰੀ ਸਾਲ ਦੌਰਾਨ ਹੀ ਆਨ-ਕੈਂਪਸ ਅਤੇ ਆਫ-ਕੈਂਪਸ ਪਲੇਸਮੈਂਟ ਰਾਹੀਂ ਨੌਕਰੀਆਂ ਦਵਾਈਆਂ ਗਈਆਂ ਹਨ।
ਉਨਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਲੋੜ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।
ਸਪੋਰਟਸ ਅਫਸਰ ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਾਲਜ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਤੋਂ ਇਲਾਵਾ ਖੇਡਾਂ ਅਤੇ ਹੋਰ ਗਤੀਵਿਧੀਆਂ ਵੱਲ ਵੀ ਉਹਨਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਨਾਂ ਨੇ ਵਜ਼ੀਫਾ ਸਕੀਮ ਬਾਰੇ ਜਾਣਕਾਰੀ ਦੇਂਦਿਆਂ ਉਹਨਾਂ ਨੇ ਦੱਸਿਆ ਕਿ ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60% ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70% ਟਿਊਸ਼ਨ ਫੀਸ ਮੁਆਫ ਹੋਏਗੀ। ਇਸੇ ਤਰਾਂ 70% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80%, 80% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90% ਅਤੇ 90% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ ।
ਸੈਮੀਨਾਰ ਦੀ ਸਮਾਪਤੀ ਕਰਦਿਆਂ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਆਏ ਹੋਏ ਮਾਹਿਰਾਂ ਦਾ ਅਤੇ ਵਿਸ਼ੇਸ਼ ਤੌਰ ’ਤੇ ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਰਾਜਦੀਪ ਸਿੰਘ ਬਲ ਜੀ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਯਤਨਾਂ ਸਦਕਾ ਕਾਲਜ ਦੀਆਂ ਟੀਮਾਂ ਵੱਖ ਵੱਖ ਸਕੂਲਾਂ ਵਿੱਚ ਜਾਕੇ ਵਿਦਿਆਰਥੀਆਂ ਨੂੰ ਜਾਗਰੂਕ ਕਰ ਰਹੀਆਂ ਹਨ ।
ਸੈਮੀਨਾਰ ਦੌਰਾਨ ਪ੍ਰਿੰਸੀਪਲ ਰਾਕੇਸ਼ ਕੁਮਾਰ, ਅਧਿਆਪਕ ਪ੍ਰਿਥੀਪਾਲ ਸਿੰਘ ਰਮਨਦੀਪ ਸਿੰਘ ਅਤੇ ਮੈਡਮ ਕਮਲਜੀਤ ਕੌਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਵੀ ਮੌਜੂਦ ਸੀ ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS