ਝੁੱਗੀ ਵਾਸੀਆਂ ਲਈ ਪਬਲਿਕ ਟਾਇਲਟਸ ਬਣਾਉਣ ਦੀ ਕਰਵਾਈ ਸ਼ੁਰੂਆਤ
ਬਟਾਲਾ, 15 ਮਾਰਚ (ਨੀਰਜ ਸ਼ਰਮਾ, ਜਸਬੀਰ ਸਿੰਘ) ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਇੱਕ ਹੋਰ
ਪਹਿਲਕਦਮੀ ਕਰਦਿਆਂ ਬਟਾਲਾ ਦੇ ਝੁੱਗੀ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਪਬਲਿਕ ਟਾਇਲਟਸ ਬਣਾਉਣ ਦੀ ਸ਼ੁਰੂਆਤ ਕਰਵਾਈ ਗਈ ਹੈ। ਵਿਧਾਇਕ ਸ਼ੈਰੀ ਕਲਸੀ ਵਲੋਂ ਭਗਤ ਕੁਨਾਲ ਅਤੇ ਮਹੰਤ ਦਵਿੰਦਰ ਕਲਿਆਣ ਦੇ ਹੱਥੋ ਵਿਾਕਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਅਤੇ ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹਲੂਤਾਂ ਦੇਣ ਲਈ ਉਹ ਵਚਨਬੱਧ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਸਵਰਨਕਾਰ ਸੰਘ ਪੰਜਾਬ ਯਸ਼ਪਾਲ ਚੌਹਨ, ਨਗਰ ਨਿਗਮ ਬਟਾਲਾ ਤੋਂ ਰੋਹਿਤ ਉੱਪਲ, ਬੰਟੀ ਟਰੇਡਜ਼ ਵਾਲੇ ਸਮੇਤ ਸ਼ਹਿਰ ਵਾਸੀ ਮੋਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਝੁੱਗੀ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਪਬਲਕਿ ਟਾਇਲਟਸ ਬਣਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਵਿਕਾਸ ਪੱਖੋ ਨਿਵਕੇਲਾ ਸ਼ਹਿਰ ਬਣਾਉਣ ਲਈ ਯਤਨਸ਼ੀਲ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਤਿਹਾਸਕ ਤੇ ਧਾਰਮਿਕ ਸ਼ਹਿਰ ਨੂੰ ਵਿਕਾਸ ਪੱਖੋ ਖੂਬਸੂਰਤ ਸ਼ਹਿਰ ਬਣਾਇਆ ਜਾਵੇਗਾ।
ਬਟਾਲਾ ਦੇ ਚਹੁਪੱਖੀ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਵਿਚਲੇ ਪ੍ਰਮੁੱਖ ਚੌਂਕਾਂ ਨੂੰ ਚੋੜਿਆਂ ਕੀਤਾ ਗਿਆ ਹੈ। ਸ਼ਹਿਰ ਵਿਚਲੀਆਂ ਸੜਕਾਂ ਨੂੰ ਚੋੜਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਲਈ ਨਵਾਂ ਤਹਿਸੀਲ ਕੰਪਲੈਕਲ ਉਸਾਰਿਆ ਜਾ ਰਿਹਾ ਹੈ। ਸ਼ਹਿਰ ਵਿੱਚ ਆਮ ਆਦਮੀ ਕਲੀਨਿਤ ਸਫਲਤਾਪੂੂਰਵਕ ਚੱਲ ਰਹੇ ਹਨ। 11 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ ਐਂਮੀਨੈੱਸ ਲਈ ਵਿਕਾਸ ਕਾਰਜ ਕਰਵਾਇਆ ਜਾਵੇਗਾ। ਸ਼ਹੀਦ ਭਗਤ ਸਿੰਘ, ਰਾਜਗੂਰ ਤੇ ਸੁਖਦੇਵ ਦੀ ਯਾਦ ਵਿੱਚ ਯਾਦਗਾਰੀ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸਰਕਾਰੀ ਪੋਲੀਟੈਕਨਿਕ ਕਾਲਜ ਵਿੱਚ ਬੰਦ ਪਏ ਕੋਰਸਾਂ ਨੂੰ ਦੁਬਾਰਾ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਵਿਦਿਆਰਥੀ ਉੱਚ ਸਿੱਖਿਆ ਲੈ ਸਕਣਗੇ। ਬਟਾਲਾ ਸ਼ਹਿਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਤੇ ਪ੍ਰਫੁੱਲਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ। ਹਜੀਰਾ ਪਾਰਕ ਦੇ ਵਿਕਾਸ ਕਾਰਜ ਤੇਜ਼ਗਤੀ ਨਾਲ ਚੱਲ ਰਹੇ ਹਨ। ‘ਬਟਾਲਾ ਵਿਰਸਾ’ ਕਾਫੀ ਟੇਬਲ ਬੁੱਕ ਬਹੁਤ ਜਲਦ ਪਬਲਿਸ਼ ਕਰਵਾਈ ਜਾ ਰਹੀ ਹੈ। ਨਗਰ ਨਿਗਮ ਵਿੱਚ ਦਹਾਕਿਆਂ ਤੋ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਕੰਟਰੈਕਟ ਬੈਸ ’ਤੇ ਕੀਤਾ ਗਿਆ ਹੈ, ਜਿਸ ਨਾਲ ਸੈਂਕੜੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਦੱਸਿਆ ਕਿ ਮਹਿਜ ਦੋ ਸਾਲਾਂ ਦੇ ਸਫਰ ਵਿੱਚ ਬਟਾਲਾ ਸ਼ਹਿਰ ਲਈ ਰਿਕਾਰਡ ਵਿਕਾਸ ਕੰਮ ਕੀਤੇ ਗਏ ਹਨ ਅਤੇ ਜੋ ਨਜ਼ਰ ਵੀ ਆ ਰਹੇ ਹਨ। ਉਨਾਂ ਕਿਹਾ ਕਿ ਬਟਾਲਾ ਵਾਸੀਆਂ ਵਲੋਂ ਦਿੱਤੇ ਭਰਵੇਂ ਪਿਆਰ ਸਦਕਾ ਉਹ ਲੋਕਾਂ ਦੀ 24 ਘੰਟੇ ਸੇਵਾ ਕਰਨ ਲਈ ਵਚਨਬੱਧ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
नगर पालिका परिषद हाल बौराडी़ में मतगणना कार्मिकों को दिया गया प्रशिक्षण। टिहरी गढ़वाल।।(सू०वि०) नगर निकाय सामान्य निर्वाचन 2024-...
-
लाना चैता : आज हिमाचल प्रदेश राज्य सहकारी बैंक की लाना चैता शाखा द्वारा, NABARD के सौजन्य से एक दिवसीय डिजिटल वित्तीय साक्षरता शिविर का आ...
-
थौलधार।। उत्तराखंड के गांधी स्वर्गीय इंद्रमणी बडोनी के 98वें जन्मदिन के अवसर पर पीएमश्री जी आई सी मैंडखाल में सांस्कृतिक कार्यक्रम आयोजित कि...
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
कण्डीसौड़।।ऋषिकेश-धरासू हाईवे ऑलवेदर रोड परियोजना के निर्माण के प्रारम्भ से अभी तक काश्तकारों के मुआवजा भुगतान व लंबित मामलों के निस्तारण के...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
विश्व पटल पर पहली बार प्रदर्शित " विश्व की प्रथम 10000 प्रश्नोत्तरी रामायण " के शोध करने "विश्व प्रतिभा अन्तर्राष्ट्रीय सम्...
-
राजस्थान की भरतपुर पुलिस को बड़ी सफलता हासिल हुई है. पुलिस ने एक ऐसे फ्रॉड को गिरफ्तार किया है, जो पपला गुर्जर गैंग का अहम सदस्य है. वो हरि...
COMMENTS