ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸਰਕਾਰੀ ਪ੍ਰਾਇਮਰੀ ਸਕੂਲ ਚਸ਼ਮਾਂ ਵਿੱਚ 7.50 ਲੱਖ ਦੀ ਲਾਗਤ ਨਾਲ ਬਣੇ ਕਮਰੇ ਦਾ ਕੀਤਾ ਉਦਘਾਟਨ।
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਦੌਰ ਦਾ ਬਣਾਉਣ ਵਿੱਚ ਨਹੀਂ ਛੱਡੇਗੀ ਕੋਈ ਕਸਰ:- ਕਟਾਰੂਚੱਕ।
ਪਠਾਨਕੋਟ, 2 ਮਾਰਚ (ਦੀਪਕ ਮਹਾਜਨ) ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅਜੋਕੇ ਆਧੁਨਿਕ ਦੌਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਨ ਲਈ ਜਿਥੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਸਕੂਲੀ ਸਿੱਖਿਆ ਵਿੱਚ ਨਿਰੰਤਰ ਸੁਧਾਰ ਲਿਆਉਣ ਦੀ ਦਿਸ਼ਾ ਵਿੱਚ ਲੋੜ ਮੁਤਾਬਕ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਸ਼ਮਾਂ ਵਿੱਚ ਸਕੂਲ ਮੁਖੀ ਸ੍ਰੀ ਪ੍ਰਵੀਨ ਸਿੰਘ ਸਟੇਟ ਅਵਾਰਡੀ ਦੀ ਅਗਵਾਈ ਹੇਠ ਰੱਖੇ ਸਮਰੋਹ ਦੌਰਾਨ 7.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਰੇ ਦਾ ਉਦਘਾਟਨ ਕਰਨ ਮੌਕੇ ਕੀਤਾ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਬਹੁਤ ਜ਼ਿਅਦਾ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਇਸ ਸੁਧਾਰ ਨੂੰ ਦੇਖਦਿਆਂ ਹੀ ਅੱਜ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਦੌਰਾਨ ਕਈ ਸਰਕਾਰੀ ਅਧਿਕਾਰੀਆਂ ਅਤੇ ਅਧਿਆਪਕਾਂ ਆਪਣੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਕਿਉਂਕਿ ਹੁਣ ਸਰਕਾਰੀ ਸਕੂਲਾਂ ਵਿਚ ਕਾਫ਼ੀ ਬਦਲਾਅ ਹੋ ਚੁੱਕਿਆ ਹੈ ਅਤੇ ਪੜਾਈ ਅਤੇ ਬੁਨਿਆਦੀ ਢਾਂਚੇ ਵਿਚ ਪੂਰਾ ਸੁਧਾਰ ਲਿਆਂਦਾ ਗਿਆ ਹੈ।
ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਵਾਲੇ ਸਰਕਾਰੀ ਸਕੂਲ ਕਰਾਂਗੇ ਤਿਆਰ :
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਸਰਕਾਰੀ ਸਕੂਲ ਤਿਆਰ ਕੀਤੇ ਜਾ ਰਹੇ ਹਨ ਜਿੱਥੇ ਪੂਰਾ ਸਟਾਫ਼ ਹੋਵੇਗਾ, ਵੱਖ-ਵੱਖ ਗਤੀਵਿਧੀਆਂ/ਖੇਡਾਂ ਦੇ ਕੌਚ ਹੋਣਗੇ, ਪ੍ਰਿੰਸੀਪਲ ਵਿਦੇਸ਼ਾਂ ਤੋਂ ਟਰੇਨਿੰਗ ਲੈ ਕੇ ਆ ਰਹੇ ਹਨ, ਬਿਜ਼ਨਸ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਮਤਲਬ ਹੈ ਕਿ ਉਹ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਵਾਲੇ ਸਰਕਾਰੀ ਸਕੂਲ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਜਿਸਦੀ ਪੂਰਤੀ ਵਾਸਤੇ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਦਾਖ਼ਲਾ ਮੁਹਿੰਮ ਰੈਲੀ ਨੂੰ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਰਵਾਨਾ ਕਰਦੇ ਹੋਏ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਚਸ਼ਮਾਂ ਵਿੱਚ ਸਕੂਲ ਮੁਖੀ ਪ੍ਰਵੀਨ ਸਿੰਘ ਸਟੇਟ ਅਵਾਰਡੀ ਵੱਲੋਂ ਕੀਤਾ ਗਿਆ ਕੰਮ ਬਹੁਤ ਹੀ ਸ਼ਲਾਘਾਯੋਗ ਹੈ।
ਇਸ ਮੌਕੇ ਤੇ ਸੈਂਟਰ ਹੈੱਡ ਟੀਚਰ ਬਾਵਾ ਸਿੰਘ, ਅਧਿਆਪਕ ਮੰਜੂ ਪਠਾਣੀਆ, ਸਵਿਤਾ ਦੇਵੀ,ਬਲਾਕ ਪ੍ਰਧਾਨ ਪਵਨ ਕੁਮਾਰ,ਐਕਸ ਸਰਪੰਚ ਕਰਤਾਰ ਸਿੰਘ,ਗੁਰਮੁਖ ਸਿੰਘ ਰਿੰਕੂ ਗੁਜਰਾਤ,ਮਿੰਟੂ,ਪ੍ਰਿੰਸੀਪਲ ਦਰਸ਼ਨ ਸੈਣੀ,ਅਸ਼ਵਨੀ ਸੈਣੀ ਰਣ ਵਿਜੇ ਠਾਕੁਰ,ਮੁਲਖ ਰਾਜ,ਰਜਿੰਦਰ ਭੰਡਾਰੀ,ਪਰਸੋਤਮ ਸਿੰਘ,ਕਰਮ ਸਿੰਘ,ਹਰਪ੍ਰੀਤ ਸਿੰਘ,ਸੰਦੀਪ ਕੁਮਾਰ,ਪੰਕਜ ਕੁਮਾਰ ਕਟਾਰੂਚੱਕ ਤੇ ਅਸ਼ਵਨੀ ਕੁਮਾਰ ਆਦਿ ਮੌਜੂਦ ਸਨ।
COMMENTS