ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਬੀਤੀ ਸ਼ਾਮ ਕਾਦੀਆਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਇੱਥੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ, ਕਿਉਂਕਿ ਆਮਤੌਰ ਤੇ ਫਸਲ ਦੀ ਆਮਦ ਮੰਡੀਆਂ ਵਿੱਚ 13-14 ਅਪਰੈਲ ਨੂੰ ਹੋ ਜਾਂਦੀ ਸੀ ਪਰ ਇਸ ਵਾਰ ਮੌਸਮ ਖਰਾਬ ਹੋਣ ਕਰਕੇ ਆਮਦ ਲੇਟ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ ਦੀ ਅਪੀਲ ਕੀਤੀ ਸੀ, ਜਿਸ ਤੇ ਕਿਸਾਨਾਂ ਨੇ ਜਿਲਾ ਪਰਸ਼ਾਸਨ ਦਾ ਸਾਥ ਦਿੱਤਾ, ਜਿਸ ਨਾਲ ਫਸਲ ਦੀ ਖਰੀਦ ਦੇ ਨਾਲ- ਨਾਲ ਚੁਕਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਉਹ ਆਪ ਖੁਦ, ਏਡੀਸੀ, ਐਸਡੀਐਮਜ, ਮੰਡੀ ਅਫਸਰ ਅਤੇ ਫੂਡ ਸਪਲਾਈ ਅਫਸਰਾਂ ਵਲੋਂ ਲਗਾਤਾਰ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਕਿ ਜੇਕਰ ਕਿਤੇ ਕੋਈ ਮੁਸ਼ਕਿਲ ਹੈ ਤਾਂ ਉਸਦਾ ਪਹਿਲਾਂ ਤੋਂ ਹੀ ਹੱਲ ਕਰ ਲਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਾਦੀਆਂ ਦਾਣਾ ਮੰਡੀ ਵਿੱਖੇ ਚੱਲ ਰਹੀ ਖਰੀਦ ਪ੍ਰਕਿਰਿਆ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਕਿ ਇਹ ਕਾਦੀਆਂ ਦੀ ਮੰਡੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਫਸਲ ਦੀ ਖਰੀਦ ਦੇ ਨਾਲ ਅਗਲੇ ਦਿਨ ਹੀ ਫਸਲ ਦੀ ਚੁਕਾਈ ਸ਼ੁਰੂ ਹੋ ਗਈ ਹੈ। ਉਨਾ ਦੱਸਿਆ ਕਿ ਇੱਕ ਦਿਨ ਵਿੱਚ ਹੀ ਕਾਦੀਆਂ ਮੰਡੀ ਵਿੱਚੋਂ 520 ਮੀਟਰਕ ਟਨ ਫਸਲ ਦੀ ਚੁਕਾਈ ਕੀਤੀ ਗਈ ਹੈ।
ਇਸ ਮੌਕੇ ਉਨ੍ਹਾਂ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕਰਨ ਦਾ ਯਕੀਨ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੌਸਮ ਦੇ ਖਤਰੇ ਦੇ ਮੱਦੇਨਜਰ ਮੰਡੀਆਂ ਵਿਚ ਤਰਪਾਲਾਂ ਦੀ ਜਰੂਰਤ ਅਨੁਸਾਰ ਵਿਵਸਥਾ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਮੰਡੀਆਂ ਵਿਚ ਛਾਂ ਅਤੇ ਪੀਣ ਦੇ ਪਾਣੀ ਦੇ ਇੰਤਜਾਮ ਆਦਿ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲਾ ਪਰਸ਼ਾਸਨ ਕਣਕ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡੀ ਐਫ ਐਸ ਸੀ ਸੁਖਵਿੰਦਰ ਸਿੰਘ,ਡੀ ਐਮ ਓ ਬਿਕਰਮਜੀਤ ਸਿੰਘ , ਨਰਿੰਦਰ ਸਿੰਘ ਭਾਟੀਆ ਪ੍ਰਧਾਨ ਆੜਤੀ ਯੂਨੀਅਨ, ਸੁਪਰਵਾਈਜ਼ਰ ਅਨਿਲ, ਸੁਮਿਤ ਅਤੇ ਇੰਸਪੈਕਟਰ ਕਮਲਪ੍ਰੀਤ ਸਿੰਘ ਆਦਿ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
देवरिया। रुद्रपुर स्वतंत्रता संग्राम सेनानी स्वर्गीय परशुराम सिंह की स्मृति में जिला वालीबाल चैंपियनशिप प्रतियोगिता का उद्घाटन जे एन एकेडमी,...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
जामनेर तालुका पत्रकार संघ कार्यकारणी की घोषणा अमोल महाजन को अध्यक्ष और पंढरीनाथ पाटिल को सचिव के रूप में चुना गया। हाल ही में शहर के पचोरा...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅ...
-
આજ રોજ ગુજરાત માં ધોરણ 12 સામાન્ય પ્રવાહનું પરિણામ જાહેર કરવામાં આવ્યું હતું જેમાં વાત કરવામાં આવે તો ગયા વર્ષ ની તુલના માં આ વર્ષે સારું પર...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS