ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਯੋਨਾਬੰਦੀ ਨਾਲ ਸਮਾਜ ਨੂੰ ਜਾਗਰੂਕ ਕੀਤਾ ਜਾਵੇ : ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ 14 ਜੂਨ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ)
ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ
ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਬਾਰੇ ਵਿਸਥਾਰ ਸਾਹਿਤ ਚਰਚਾ ਕੀਤੀ। ਇਸ ਦੌਰਾਨ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਪਾਣੀ ਦੀ ਵੱਧ ਰਹੀ ਕਿੱਲਤ ਤੇ ਚਿੰਤਾਂ ਜਾਹਿਰ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਯੋਨਾਬੰਦੀ ਨਾਲ ਸਮਾਜ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਹਿਰੀ ਪਾਣੀ ਸਮੇਂ ਸਿਰ ਕਿਸਾਨਾਂ ਨੂੰ ਮੁਹੱਈਆ ਕਰਵਾਏ ਤਾਂ ਜੋ ਕਿਸਾਨ ਆਪਣੀਆਂ ਫਸਲਾਂ ਦੀ ਸਿੰਚਾਈ ਨਹਿਰੀ ਪਾਣੀ ਨਾਲ ਕਰ ਸਕਣ ਤੇ ਧਰਤੀ ਹੇਠਲੇ ਪਾਣੀ ਦਾ ਬਚਾਅ ਹੋ ਸਕੇ। ਇਸ ਲਈ ਮਾਹਿਰਾਂ ਵੱਲੋਂ ਵਿਸ਼ੇਸ਼ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ। ਅਗਰ ਇਸ ਨੂੰ ਜਲਦੀ ਅਮਲੀ ਰੂਪ ਵਿੱਚ ਨਹੀਂ ਲਿਆਂਦਾ ਜਾਂਦਾ ਤਾਂ ਪੰਜਾਬ ਜਲਦੀ ਮਾਰੂਥਲ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਵਿੱਚ ਵੱਧ ਰਿਹਾ ਤਾਪਮਾਨ ਚਿੰਤਾਂ ਦਾ ਵਿਸ਼ਾ ਹੈ। ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ , ਹੈੱਡਮਾਸਟਰ ਪ੍ਰਿਤਪਾਲ ਸਿੰਘ, ਡਾ. ਗੁਰਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਗੁਰਦੇਵ ਸਿੰਘ ਸਿੱਧੂ, ਬਲਕਾਰ ਸਿੰਘ , ਗੁਰਦਿਆਲ ਸਿੰਘ ਜੇ.ਈ., ਸਵਿੰਦਰ ਸਿੰਘ ਜੇ.ਈ. ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...

COMMENTS