ਬਟਾਲਾ 26 ਜੁਲਾਈ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ ,ਜਸਬੀਰ ਸਿੰਘ )
ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਬਲਾਕ ਬਟਾਲਾ 1 ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਛਾਂਦਾਰ ਅਤੇ ਫ਼ਲਾਂ ਵਾਲੇ ਪੌਦੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਟੀਮ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਟੇਕ ਸਿੰਘ, ਕਿਲਾ ਦਰਸ਼ਨ ਸਿੰਘ, ਦਿਆਲਗੜ੍ਹ ਤੇ ਹਰਸੀਆਂ ਵਿਖੇ ਟਾਹਲੀ, ਜਾਮਣ , ਪਿੱਪਲ, ਅਮਲਤਾਸ, ਧਰੇਕ , ਬਹੇੜਾ ਆਦਿ ਦੇ ਪੌਦੇ ਲਗਾ ਕੇ ਅਧਿਆਪਕਾਂ , ਬੱਚਿਆਂ ਤੇ ਸਮਾਜਿਕ ਭਾਈਚਾਰੇ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਦਰੱਖਤਾਂ ਦੀ ਵੱਧ ਰਹੀ ਕਟਾਈ ਤੇ ਧਰਤੀ ਦੇ ਤਾਪਮਾਨ ਦੀ ਤਬਦੀਲੀ ਚਿੰਤਾਂ ਦਾ ਵਿਸ਼ਾ ਹੈ। ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆਂ ਭਰਿਆ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਨੇ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ , ( ਰਜਿ: ) ਵੱਲੋਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਿਅਕਤੀ ਨੂੰ ਘੱਟ ਤੋਂ ਘੱਟ ਇੱਕ ਰੁੱਖ ਲਗਾ ਕੇ , ਇਸ ਦੀ ਦੇਖਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਿੱਖਿਆ ਵਿਭਾਗ ਵੱਲੋਂ ਹਰ ਸਰਕਾਰੀ ਸਕੂਲ ਵਿੱਚ ਪੌਦੇ ਲਗਾਉਣ ਦੀ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਬਲਾਕ ਬਟਾਲਾ 1 ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾਉਣ ਤੇ ਫੋਰਮ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਡਾ. ਗੁਰਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਬਲਕਾਰ ਸਿੰਘ , ਜਸਵੰਤ ਸਿੰਘ ਜੇ.ਈ. , ਸੈਂਟਰ ਮੁੱਖ ਅਧਿਆਪਕ ਗੁਰਪ੍ਰਤਾਪ ਸਿੰਘ, ਜਸਪਾਲ ਸਿੰਘ ਪਲਾਨਟੇਸ਼ਨ ਨੋਡਲ ਅਫ਼ਸਰ , ਗਗਨਦੀਪ ਸਿੰਘ , ਅਧਿਆਪਕ ਰੇਨੂੰ ਬਾਲਾ, ਸੰਜੀਵ ਕੁਮਾਰ, ਭੁਪਿੰਦਰ ਸਿੰਘ ਪੰਛੀ ਆਦਿ ਹਾਜ਼ਰ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਗੁਰਦਾਸਪੁਰ 02 ਮਾਰਚ ਫ਼ਰਵਰੀ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ) *ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱ...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
भाजपा के वरिष्ठ नेता रमेश दुबे ने जिला अस्पताल पहुंचकर कोविड-19 से पीड़ित मरीजों ओर उनके परिजनों से मिलकर उनके स्वास्थ्य के बारे में चर्चा...

COMMENTS