ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਬਟਾਲਾ ਦੇ ਦਫਤਰ ਵਿੱਖੇ ਕੀਤੀ ਲੋਕ ਮਿਲਣੀ
ਬਟਾਲਾ, 19 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ) ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ
ਜਾ ਰਿਹਾ ਹੈ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਤਹਿਤ ਉਨਾਂ ਵਲੋਂ ਲਗਾਤਾਰ ਲੋਕ ਮਿਲਣੀ ਕੀਤੀ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਫਿਰ ਹਫਤੇ ਬਾਅਦ ਨਿਗਰ ਨਿਗਮ ਦਫਤਰ ਬਟਾਲਾ ਵਿਖੇ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਡੀ.ਐਸ.ਪੀ ਆਜ਼ਾਦ ਦਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਸਬਦਾਂ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਪਿਛਲੀਆਂ ਬਣੀਆਂ ਸਰਕਾਰਾਂ ਵਲੋਂ ਲੋਕਾਂ ਨਾਲ ਵਿੱਥ ਬਣਾ ਕੇ ਰੱਖੀ ਗਈ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਅਣਗੋਲਿਆ ਕੀਤਾ ਗਿਆ। ਉਨਾਂ ਦੱਸਿਆ ਕਿ ਉਹ ਲਗਾਤਾਰ ਲੋਕਾਂ ਵਿੱਚ ਰਹਿ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾ ਰਹੇ ਹਨ। ਉਨਾਂ ਦੱਸਿਆ ਕਿ ਅੱਜ ਹਫਤੇ ਬਾਅਦ ਉਹ ਦੁਬਾਰਾ ਲੋਕਾਂ ਨੂੰ ਮਿਲੇ ਹਨ ਅਤੇ ਉਨਾਂ ਦਾ ਲੋਕਾਂ ਨੂੰ ਮਿਲਣ ਦਾ ਮੁੱਖ ਮੰਤਵ ਇਹੀ ਸੀ ਕਿ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਵਾਰ-ਵਾਰ ਦਫਤਰ ਦੇ ਚੱਕਰ ਨਾ ਮਾਰਨੇ ਪੈਣ।
ਉਨਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਵਿਅਕਤੀ ਉਨਾਂ ਕੋਲ ਕੋਈ ਸਮੱਸਿਆ ਲੈ ਕੇ ਆਉਂਦਾ ਹੈ ਤਾਂ ਉਸ ਦੀ ਸਮੱਸਿਆ ਪਹਿਲ ਦੇ ਅਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ, ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨਾਂ ਦੀ ਕੋਈ ਸਮੱਸਿਆ ਹੱਲ ਨਹੀਂ ਹੁੰਦੀ ਤਾਂ ਉਹ ਦੁਬਾਰਾ ਉਨਾਂ ਦੇ ਧਿਆਨ ਵਿੱਚ ਜਰੂਰ ਵਿੱਚ ਲਿਆਉਣ ਤਾਂ ਜੋ ਸਬੰਧਤ ਵਿਭਾਗ ਦੀ ਜਵਾਬਦੇਹੀ ਕੀਤੀ ਜਾ ਸਕੇ।
ਇਸ ਮੌਕੇ ਲੋਕਾਂ ਵਲੋਂ ਸ਼ੈਡਾਂ, ਸੜਕਾਂ ਬਣਾਉਣ, ਐਨ.ਓ.ਸੀ ਸਮੇਤ ਵੱਖ-ਵੱਖ ਮੁਸ਼ਕਿਲਾਂ ਵਿਧਾਇਕ ਸ਼ੈਰੀ ਕਲਸੀ ਦੇ ਸਨਮੁੱਖ ਰੱਖੀਆਂ ਗਈਆਂ। ਇਸ ਮੌਕੇ ਕੁਝ ਮੁਸ਼ਕਿਲਾਂ ਮੀਟਿੰਗ ਵਿੱਚ ਤੁਰੰਤ ਮੌਜੂਦ ਅਧਿਕਾਰੀਆਂ ਕੋਲੋਂ ਹੱਲ ਕਰਵਾਈਆਂ ਗਈਆਂ ਅਤੇ ਬਾਕੀ ਮੁਸ਼ਕਿਲਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੀਤਾ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS