ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮਜੀਤ
ਬਟਾਲਾ 26 ਨਵੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਮੇਂ-ਸਮੇਂ ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸਹਾਬਪੁਰਾ ਬਲਾਕ ਬਟਾਲਾ 1 ਨੂੰ ਲਗਪਗ 16 ਲੱਖ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਇਸ ਦੌਰਾਨ ਅੱਜ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਤਰਫ਼ੋ, ਉਨ੍ਹਾਂ ਦੇ ਭਰਾ ਅੰਮ੍ਰਿਤ ਕਲਸੀ ਵੱਲੋਂ ਸਕੂਲ ਪਹੁੰਚ ਕੇ ਵਿਦਿਆਰਥੀਆਂ ਨੂੰ ਸ਼ੁੱਭਇੱਛਾਵਾਂ ਦਿੰਦੇ ਹੋਏ ਸਕੂਲ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਗੁਣਾਤਮਕ ਲਈ ਵਚਨਬੱਧ ਹੈ। ਇਸ ਦੇ ਤਹਿਤ ਸਮੇਂ-ਸਮੇਂ ਤੇ ਵਿਭਾਗ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ ਤਾਂ ਜੋ ਸਕੂਲਾਂ ਦੀ ਨੁਹਾਰ ਬਦਲੀ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਕੀਤੀ।
ਇਸ ਮੌਕੇ ਡੀ.ਈ.ਓ. ਸ਼੍ਰੀਮਤੀ ਪਰਮਜੀਤ ਵੱਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਤਜਰਬੇਕਾਰ ਤੇ ਉੱਚ ਸਿੱਖਿਆ ਪ੍ਰਾਪਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਇਨ੍ਹਾਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਂਦੇ ਹੋਏ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰੋ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ. ਜਸਵਿੰਦਰ ਸਿੰਘ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਦੀ ਵਚਨਬੱਧਤਾ ਪ੍ਰਗਟਾਈ।
ਇਸ ਮੌਕੇ ਨਵਦੀਪ ਸਿੰਘ , ਬਲਜੀਤ ਸਿੰਘ ਨਿੱਕੂ ਪੀ.ਏ. , ਮਾਨਿਕ ਮਹਿਤਾ ਪੀ.ਏ.,ਬਲਬੀਰ ਸਿੰਘ ਬਿੱਟੂ, ਤੇਜਿੰਦਰ ਸਿੰਘ, ਬੰਟੀ ਟਰੈਡਜ, ਹੈੱਡ ਟੀਚਰ ਜਸਪਾਲ ਸਿੰਘ ਕਾਹਲੋਂ, ਡੀ.ਈ.ਓ. ਦਫ਼ਤਰ ਤੋਂ ਅਨੂੰ ਅਰੋੜਾ, ਰਣਜੀਤ ਸਿੰਘ, ਸੈਂਟਰ ਮੁੱਖ ਅਧਿਆਪਕ ਸਿਮਰਨਪਾਲ ਸਿੰਘ, ਰਾਮ ਸਿੰਘ ਬੀ.ਆਰ.ਸੀ. ,ਹੈੱਡ ਟੀਚਰ ਰਵਿੰਦਰ ਸਿੰਘ,ਮੈਡਮ ਪਰਮਜੀਤ ਕੌਰ, ਮੈਡਮ ਮਨਮਿੰਦਰ ਕੌਰ, ਮੈਡਮ ਪਲਵਿੰਦਰ ਕੌਰ, ਕਮਲਜੀਤ ਕੌਰ, ਆਗਣਵਾੜੀ ਵਰਕਰ ਨਵਜੋਤ ਕੌਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
नगर पालिका परिषद हाल बौराडी़ में मतगणना कार्मिकों को दिया गया प्रशिक्षण। टिहरी गढ़वाल।।(सू०वि०) नगर निकाय सामान्य निर्वाचन 2024-...
-
डीएम टिहरी मयुर दिक्षित एवं एसएसपी आयुष अग्रवाल ने सुरक्षा कार्मियों को किया ब्रीफ। टिहरी।। राज्य निर्वाचन आयोग के निर्देशों एव...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
राजस्थान की भरतपुर पुलिस को बड़ी सफलता हासिल हुई है. पुलिस ने एक ऐसे फ्रॉड को गिरफ्तार किया है, जो पपला गुर्जर गैंग का अहम सदस्य है. वो हरि...
-
लाना चैता : आज हिमाचल प्रदेश राज्य सहकारी बैंक की लाना चैता शाखा द्वारा, NABARD के सौजन्य से एक दिवसीय डिजिटल वित्तीय साक्षरता शिविर का आ...
-
टिहरी गढ़वाल।।(सू०वि०)सोमवार को जिलाधिकारी मयूर दीक्षित ने जिला सभागार नई टिहरी में जनता मिलन कार्यक्रम में दर्ज शिकायतों/अनुरोध पत्रों के म...
-
थौलधार।। उत्तराखंड के गांधी स्वर्गीय इंद्रमणी बडोनी के 98वें जन्मदिन के अवसर पर पीएमश्री जी आई सी मैंडखाल में सांस्कृतिक कार्यक्रम आयोजित कि...
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
COMMENTS