‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ
ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ਭਿੰਡਰ ਅਤੇ ਚੰਨ ਕੋਰ ਨੇ ਅਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਸਮਾਂ ਬੰਨਿ੍ਹਆ
ਮਹਿਲਾਵਾਂ ਨੇ ਗਿੱਧੇ ਅਤੇ ਲੋਕ ਗੀਤਾਂ ਜਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ ਖੁੱਲ੍ਹ ਕੇ ਕੀਤਾ ਇਜ਼ਹਾਰ
ਬਟਾਲਾ, 4 ਅਗਸਤ (ਨੀਰਜ ਸ਼ਰਮਾ,ਜਸਬੀਰ ਸਿੰਘ,ਡਾ ਬਲਜੀਤ ਸਿੰਘ) ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਸਾਉਣ ਦੇ ਮਹੀਨੇ ਵਿੱਚ ਲਗਾਤਾਰ ਤੀਜੇ ਸਾਲ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਤੀਆਂ’ ਲੱਗੀਆਂ ਹਨ, ਜਿਸ ਵਿੱਚ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਸ੍ਰੀਮਤੀ ਬਲਬੀਰ ਕੋਰ ਕਲਸੀ (ਮਾਤਾ ਜੀ ਵਿਧਾਇਕ ਸ਼ੈਰੀ ਕਲਸੀ), ਸ੍ਰੀਮਤੀ ਰਾਜਬੀਰ ਕੋਰ ਕਲਸੀ ਅਤੇ ਸੀ.ਡੀ.ਪੀ.ਓ ਹਰਜੀਤ ਕੌਰ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੋਜੂਦ ਸਨ। ਇਸ ਮੌਕੇ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ਭਿੰਡਰ ਅਤੇ ਚੰਨ ਕੋਰ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ ਤੇ ਅਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਸਮਾਂ ਬੰਨ ਕੇ ਰੱਖ ਦਿੱਤਾ।
‘ਤੀਆਂ’ ਦੀ ਮੁਬਾਰਕਬਾਦ ਅਤੇ ਸਾਰਿਆਂ ਦਾ ਪਹੁੰਚਣ ’ਤੇ ਧੰਨਵਾਦ ਕਰਦਿਆਂ ਸ੍ਰੀਮਤੀ ਰਾਜਬੀਰ ਕੋਰ ਕਲਸੀ ਨੇ ਕਿਹਾ ਕਿ ਅਜਿਹੇ ਸਮਾਗਮ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਲਈ ਬਹੁਤ ਸਹਾਈ ਹੁੰਦੇ ਹਨ। ਉਨਾਂਅੱਗੇ ਕਿਹਾ ਕਿ ਸਾਵਣ ਦੇ ਮਹੀਨੇ ਵਿੱਚ ’ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ ਵਿੱਚ ਅਹਿਮ ਸਥਾਨ ਰੱਖਦਾ ਹੈ। ਇਸ ਤਿਉਹਾਰ ਤੇ ਨਵ-ਵਿਆਹੀਆਂ ਔਰਤਾਂ ਆਪਣੇ ਪੇਕੇ ਪਰਿਵਾਰ ਵਿੱਚ ਆ ਕਿ ਆਪਣੀਆਂ ਪੁਰਾਣੀਆਂ ਸਹੇਲੀਆਂ ਨੂੰ ਮਿਲਦੀਆਂ ਹਨ। ਔਰਤਾਂ ਤੇ ਕੁੜੀਆਂ ਇਕੱਠੀਆਂ ਹੋ ਕਿ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੀਆਂ ਹਨ।
ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਉਨਾਂ ਵਲੋਂ ਪੁਰਾਤਨ ਖੇਡਾਂ ਨੂੰ ਮੁੜ ਸ਼ੁਰੂ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਇਆ ਹੈ। ਉਨਾਂ ਅੱਗੇ ਕਿਹਾ ਕਿ ਧੀਆਂ ਤੇ ਪੁੱਤਰਾਂ ਵਿੱਚ ਸਾਨੂੰ ਕੋਈ ਫਰਕ ਨਹੀਂ ਕਰਨਾ ਚਾਹੀਦਾ ਹੈ ਅਤੇ ਕੁੜੀਆਂ ਨੂੰ ਵੀ ਅੱਗੇ ਵਧਣ ਦੇ ਬਾਰਬਰ ਮੌਕੇ ਦੇਣੇ ਚਾਹੀਦੇ ਹਨ। ਉਨਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਕੁੜੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ ਤੇ ਦੇਸ਼-ਵਿਦੇਸ਼ ਵਿੱਚ ਆਪਣੀ ਵੱਖਰੀ ਪਹਿਚਾਣ ਸਥਾਪਤ ਕੀਤੀ ਹੈ।
ਸ੍ਰੀਮਤੀ ਰਾਜਬੀਰ ਕੋਰ ਕਲਸੀ ਨੇ ਅੱਗੇ ਕਿਹਾ ਕਿ ਸਾਨੂੰ ਕਦੇ ਵੀ ਆਪਣਾ ਪਿਛੋਕੜ ਭੁਲਾਉਣਾ ਨਹੀਂ ਚਾਹੀਦਾ ਹੈ। ਵੱਡਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਅੱਜ ‘ਤੀਆਂ ਦਾ ਤਿਉਹਾਰ’ ਮਨਾ ਕੇ ਅਮੀਰ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਉੱਦਮ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਦੇ ਇਸ ਅਮੀਰ ਵਿਰਸੇ ਨੂੰ ਸੰਭਾਲ ਕੇ ਰੱਖਣ ਲਈ ਹਰੇਕ ਪੰਜਾਬਣ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਇਸ ਤਿਉਹਾਰ ਸਬੰਧੀ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾ ਸਕੇ।
‘ਤੀਆਂ’ ਦੇ ਤਿਉਹਾਰ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਸੱਜ਼ੀਆਂ ਮਹਿਲਾਵਾਂ ਨੇ ਗਿੱਧੇ ਅਤੇ ਲੋਕ ਗੀਤਾਂ ਜਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ ਖੁੱਲ ਕੇ ਇਜ਼ਹਾਰ ਕੀਤਾ। ਔਰਤਾਂ ਸਮੇਤ ਛੋਟੇ ਬੱਚਿਆਂ ਦੀ ਗਿੱਧੇ ਦੀ ਪੇਸ਼ਕਾਰੀ ਬਾ-ਕਮਾਲ ਸੀ। ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ। ਇਸ ਮੌਕੇ ਮਹਿਲਾਵਾਂ ਨੇ ਸਮਾਜ ਨੂੰ ਵਧੀਆ ਸੁਨੇਹਾ ਦੇਣ ਵਾਲੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ।
ਸਮਾਗਮ ਦੇ ਆਖਰ ਵਿੱਚ ਸ੍ਰੀਮਤੀ ਰਾਜਬੀਰ ਕੋਰ ਕਲਸੀ ਵਲੋਂ ਸਮਾਗਮ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਲ ਪੂਰੇ, ਖੀਰ ਤੇ ਪਕੌੜੇ ਦਾ ਸਾਰਿਆਂ ਨੇ ਖੂਬ ਅਨੰਦ ਮਾਣਿਆਂ
ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਦੀਆਂ ਵੱਖ-ਵੱਖ ਝਲਕੀਆਂ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS